ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਦੇ ਮੌਕੇ ‘ਤੇ ਲਾਲ ਕਿਲ੍ਹੇ ਨੂੰ ਸੰਬੋਧਨ ਕੀਤਾ। ਪੀ.ਐੱਮ ਮੋਦੀ ਨੇ ਇਸ ਮੌਕੇ ‘ਤੇ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਤੋਂ ਪਹਿਲਾਂ ਪੀਐਮ ਮੋਦੀ ਨੇ ਗੁਰੂ ਤੇਗ ਬਹਾਦਰ ਜੀ ਨੂੰ ਯਾਦ ਕਰਦੇ ਹੋਏ ਨਤਮਸਤਕ ਹੋਏ।
ਪੀ.ਐੱਮ. ਮੋਦੀ ਨੇ ਕਿਹਾ ਕਿ ਇਹ ਲਾਲ ਕਿਲ੍ਹਾ ਕਈ ਮਹੱਤਵਪੂਰਨ ਦੌਰ ਦਾ ਗਵਾਹ ਰਿਹਾ ਹੈ। ਇਸ ਕਿਲ੍ਹੇ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵੀ ਦੇਖੀ ਹੈ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਲੋਕਾਂ ਦੀ ਹਿੰਮਤ ਵੀ ਪਰਖੀ ਹੈ।
ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਕਿਹਾ ਕਿ ਲਾਲ ਕਿਲ੍ਹੇ ਦੇ ਨੇੜੇ ਗੁਰੂ ਤੇਗ ਬਹਾਦਰ ਜੀ ਦੀ ਅਮਰ ਕੁਰਬਾਨੀ ਦਾ ਪ੍ਰਤੀਕ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵੀ ਹੈ। ਇਹ ਪਵਿੱਤਰ ਗੁਰਦੁਆਰਾ ਸਾਨੂੰ ਯਾਦ ਦਿਵਾਉਂਦਾ ਹੈ ਕਿ ਸਾਡੇ ਮਹਾਨ ਸੱਭਿਆਚਾਰ ਦੀ ਰੱਖਿਆ ਲਈ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਕਿੰਨੀ ਮਹਾਨ ਸੀ। ਉਸ ਸਮੇਂ ਦੇਸ਼ ਵਿੱਚ ਧਾਰਮਿਕ ਕੱਟੜਤਾ ਦਾ ਤੂਫ਼ਾਨ ਆਇਆ ਹੋਇਆ ਸੀ। ਸਾਡੇ ਭਾਰਤ ਦੇ ਸਾਹਮਣੇ ਅਜਿਹੇ ਲੋਕ ਸਨ, ਜੋ ਧਰਮ ਨੂੰ ਦਰਸ਼ਨ, ਵਿਗਿਆਨ ਅਤੇ ਸਵੈ-ਖੋਜ ਦਾ ਵਿਸ਼ਾ ਸਮਝਦੇ ਸਨ, ਜਿਨ੍ਹਾਂ ਨੇ ਧਰਮ ਦੇ ਨਾਂ ‘ਤੇ ਹਿੰਸਾ ਅਤੇ ਜ਼ੁਲਮ ਕੀਤੇ ਸਨ। ਉਸ ਸਮੇਂ ਭਾਰਤ ਨੂੰ ਗੁਰੂ ਤੇਗ ਬਹਾਦਰ ਜੀ ਦੇ ਰੂਪ ਵਿਚ ਆਪਣੀ ਪਛਾਣ ਬਚਾਉਣ ਦੀ ਵੱਡੀ ਆਸ ਦਿਖਾਈ ਦਿੱਤੀ। ਉਸ ਸਮੇਂ ਗੁਰੂ ਤੇਗ ਬਹਾਦਰ ਜੀ ‘ਹਿੰਦ ਦੀ ਚਾਦਰ’ ਬਣ ਕੇ ਔਰੰਗਜ਼ੇਬ ਦੀ ਜ਼ਾਲਮ ਸੋਚ ਦੇ ਸਾਹਮਣੇ ਚਟਾਨ ਵਾਂਗ ਖੜ੍ਹੇ ਸਨ।
ਆਪਣੇ ਸੰਬੋਧਨ ਵਿੱਚ ਪੀ.ਐੱਮ. ਮੋਦੀ ਨੇ ਕਿਹਾ ਕਿ ਇਸ ਤੋਂ ਪਹਿਲਾਂ 2019 ਵਿੱਚ ਸਾਨੂੰ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਅਤੇ 2017 ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪਰਵ ਮਨਾਉਣ ਦਾ ਮੌਕਾ ਮਿਲਿਆ ਸੀ। ਮੈਂ ਇਸ ਨੂੰ ਸਾਡੇ ਗੁਰੂਆਂ ਦੀ ਵਿਸ਼ੇਸ਼ ਕਿਰਪਾ ਸਮਝਦਾ ਹਾਂ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਕ ਸਮੇਂ ਦੇਸ਼ ਵਿਚ ਧਾਰਮਿਕ ਕੱਟੜਤਾ ਦਾ ਤੂਫਾਨ ਆਇਆ ਸੀ, ਉਦੋਂ ਗੁਰੂ ਤੇਗ ਬਹਾਦਰ ਜੀ ਨੇ ਅੱਗੇ ਆ ਕੇ ਸਾਰਿਆਂ ਨੂੰ ਸਹੀ ਰਾਹ ਵਿਖਾਇਆ ਸੀ। ਉਹ ਧਾਰਮਿਕ ਕੱਟੜਤਾ ਦੇ ਤੂਫ਼ਾਨ ਵਿੱਚ ਚਟਾਨ ਵਾਂਗ ਖੜ੍ਹੇ ਸਨ। ਇਸ ਕਿਲ੍ਹੇ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਵੀ ਦੇਖੀ ਹੈ ਅਤੇ ਦੇਸ਼ ਲਈ ਜਾਨਾਂ ਵਾਰਨ ਵਾਲੇ ਲੋਕਾਂ ਦੀ ਹਿੰਮਤ ਵੀ ਪਰਖੀ ਹੈ।