ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਰਫ਼ਤਾਰ ਘੱਟ ਗਈ ਹੈ। ਜਿਸਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਮੋਦੀ ਦੇ ਵਿਦੇਸ਼ ਦੌਰੇ ਸ਼ੁਰੂ ਹੋ ਗਏ ਹਨ । ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਦੇ ਘਟਦੇ ਪ੍ਰਕੋਪ ਦੇ ਮੱਦੇਨਜ਼ਰ ਪੀਐੱਮ ਮੋਦੀ 1 ਤੇ 2 ਮਈ ਨੂੰ ਜਰਮਨੀ ਦਾ ਦੌਰਾ ਕਰਨਗੇ। ਜਿੱਥੇ ਉਹ ਦੋ-ਪੱਖੀ ਗੱਲਬਾਤ ਕਰਨਗੇ। ਇਸ ਦੌਰੇ ਦੌਰਾਨ ਉਹ ਡੈਨਮਾਰਕ ਦੀ ਰਾਜਧਾਨੀ ਕੋਪਨਹੈਗਨ ਵੀ ਜਾਣਗੇ। ਇਸ ਤੋਂ ਇਲਾਵਾ ਕਿਹਾ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਫਰਾਂਸ ਵੀ ਜਾ ਸਕਦੇ ਹਨ । ਦੱਸ ਦੇਈਏ ਕਿ ਪ੍ਰਧਾਨ ਮੰਤਰੀ ਮੋਦੀ ਦਾ ਇਹ ਤਿੰਨ ਯੂਰਪੀ ਦੇਸ਼ਾਂ ਦਾ ਦੌਰਾ ਅਜਿਹੇ ਸਮੇਂ ਵਿੱਚ ਹੋ ਰਿਹਾ ਹੈ, ਜਦੋਂ ਭਾਰਤ ‘ਤੇ ਰੂਸ ਨਾਲ ਆਪਣੇ ਸਬੰਧਾਂ ਨੂੰ ਘਟਾਉਣ ਦਾ ਦਬਾਅ ਹੈ ।
ਜ਼ਿਕਰਯੋਗ ਹੈ ਕਿ ਰੂਸ ਵੱਲੋਂ ਯੂਕਰੇਨ ‘ਤੇ ਹਮਲਾ ਕਰਨ ਤੋਂ ਬਾਅਦ ਜਰਮਨੀ ਤੇ ਫਰਾਂਸ ਵੱਲੋਂ ਰੂਸ ‘ਤੇ ਸਖਤ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ, ਜਦਕਿ ਭਾਰਤ ਨੇ ਇਸ ਮਾਮਲੇ ਵਿੱਚ ਹੁਣ ਤੱਕ ਨਿਰਪੱਖ ਸਟੈਂਡ ਰੱਖਿਆ ਹੈ।
ਇਹ ਵੀ ਪੜ੍ਹੋ: CM ਮਾਨ ਦਾ ਵੱਡਾ ਫੈਸਲਾ- ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਬਣਾਈ ਜਾਵੇਗੀ ਲਾਇਬ੍ਰੇਰੀ
ਗੌਰਤਲਬ ਹੈ ਕਿ ਪਿਛਲੇ ਕੁਝ ਹਫ਼ਤਿਆਂ ਵਿੱਚ ਕਈ ਦੇਸ਼ਾਂ ਦੇ ਨੇਤਾਵਾਂ ਨੇ ਰੂਸ ‘ਤੇ ਪਾਬੰਦੀਆਂ ਦੀ ਵਿਆਖਿਆ ਕਰਨ ਲਈ ਭਾਰਤ ਦਾ ਦੌਰਾ ਕੀਤਾ । ਪਿਛਲੇ ਹਫਤੇ ਪੀਐਮ ਮੋਦੀ ਨੇ ਰੱਖਿਆ ਤੇ ਸੁਰੱਖਿਆ ਮੁੱਦਿਆਂ ‘ਤੇ ਚਰਚਾ ਕਰਨ ਲਈ ਅਮਰੀਕੀ ਰਾਸ਼ਟਰਪਤੀ ਬਾਇਡੇਨ ਨਾਲ ਇੱਕ ਵਰਚੁਅਲ ਮੀਟਿੰਗ ਸੀ। ਇਸ ਤੋਂ ਇਲਾਵਾ ਇਸ ਸਮੇਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੋ ਦਿਨਾਂ ਲਈ ਭਾਰਤ ਦੌਰੇ ‘ਤੇ ਹਨ। ਜਿੱਥੇ ਅੱਜ ਉਨ੍ਹਾਂ ਨੇ ਦਿੱਲੀ ਵਿੱਚ ਪੀਐੱਮ ਮੋਦੀ ਨਾਲ ਮੁਲਾਕਾਤ ਕੀਤੀ।
ਵੀਡੀਓ ਲਈ ਕਲਿੱਕ ਕਰੋ -: