ਦਿੱਲੀ ਵਿਚ ਕੋਰੋਨਾ ਦੇ ਮਾਮਲੇ ਫਿਰ ਤੋਂ ਇੱਕ ਵਾਰ ਵੱਧ ਰਹੇ ਹਨ ਜਿਸ ਦੇ ਚੱਲਦਿਆਂ ਦਿੱਲੀ ਸਰਕਾਰ ਵੱਲੋਂ ਸਕੂਲਾਂ ਲਈ ਨਵੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਦਿੱਲੀ ਦੇ ਸਕੂਲਾਂ ‘ਚ ਕੁਆਰੰਟੀਨ ਰੂਮ ਉਪਲੱਬਧ ਹੋਵੇਗਾ। ਨਾਲ ਹੀ ਅਧਿਆਪਕ ਰੋਜ਼ਾਨਾ ਵਿਦਿਆਰਥੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕੋਵਿਡ ਨਾਲ ਸੰਬੰਧਿਤ ਲੱਛਣਾਂ ਬਾਰੇ ਪੁੱਛਣਗੇ।
ਸਰਕਾਰ ਨੇ ਕਿਹਾ ਹੈ ਕਿ ਵਿਦਿਆਰਥੀਆਂ ਤੇ ਸਟਾਫ਼ ਨੂੰ ਥਰਮਲ ਸਕੈਨਿੰਗ ਤੋਂ ਬਿਨਾਂ ਸਕੂਲ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣੇ ਤੇ ਸਟੇਸ਼ਨਰੀ ਆਈਟਮਾਂ ਇਕ ਦੂਜੇ ਨਾਲ ਸਾਂਝੀਆਂ ਨਾ ਕਰਨ। ਮਾਪਿਆਂ ਨੂੰ ਸਲਾਹ ਹੈ ਕਿ ਜੇ ਉਨ੍ਹਾਂ ਦਾ ਬੱਚਾ ਕੋਵਿਡ ਟੈਸਟ ਪਾਜ਼ੇਟਿਵ ਨਿਕਲਦਾ ਹੈ ਤਾਂ ਉਸ ਨੂੰ ਸਕੂਲ ਨਾ ਭੇਜਣ।
20 ਅਪ੍ਰੈਲ ਦੀ ਡੀ.ਡੀ.ਐੱਮ.ਏ. ਦੀ ਬੈਠਕ ‘ਚ ਦਿੱਲੀ ਦੇ ਸਕੂਲਾਂ ਨੂੰ ਬੰਦ ਨਹੀਂ ਕਰਨ ਦਾ ਫ਼ੈਸਲਾ ਲਿਆ ਗਿਆ ਸੀ ਪਰ ਮਾਸਕ ਤੇ ਸੋਸ਼ਲ ਡਿਸਟੈਂਸਿੰਗ ਵਰਗੇ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਦਿੱਲੀ ਦੇ ਡਿਪਟੀ ਸੀਐੱਮ ਸਿਸੋਦੀਆ ਨੇ ਕਿਹਾ ਕਿ ਸਕੂਲਾਂ ਵਿਚ ਵਧ ਰਹੇ ਕੋਰੋਨਾ ਕੇਸਾਂ ਦੇ ਬਾਵਜੂਦ ਸਕੂਲਾਂ ਨੂੰ ਬੰਦ ਕਰਨ ਦਾ ਫੈਸਲਾ ਨਹੀਂ ਲਿਆ ਗਿਆ ਹੈ। ਕਿਸੇ ਵੀ ਸਕੂਲ ਵਿਚ ਕੋਰੋਨਾ ਸੰਕਰਮਣ ਦਾ ਮਾਮਲਾ ਮਿਲਣ ‘ਤੇ ਸਿਰਫ ਉਸ ਵਿੰਗ ਨੂੰ ਬੰਦ ਕੀਤਾ ਜਾਵੇ ਤੇ ਪੂਰੇ ਸਕੂਲ ਨੂੰ ਬੰਦ ਨਹੀਂ ਕੀਤਾ ਜਾਣਾ ਚਾਹੀਦਾ।