ਪੰਜਾਬ ਵਿਚ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਵੱਲੋਂ ਵੱਡੇ-ਵੱਡੇ ਵਾਅਦੇ ਲੋਕਾਂ ਨਾਲ ਕੀਤੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਵਾਅਦਾ ਇਹ ਵੀ ਕੀਤਾ ਗਿਆ ਸੀ ਜੇਕਰ ਪੰਜਾਬ ਵਿਚ ‘ਆਪ’ ਸੱਤਾ ਵਿਚ ਆਉਂਦੀ ਹੈ ਤਾਂ ਅਧਿਆਪਕਾਂ ਕੋਲੋਂ ਸਿੱਖਿਆ ਤੋਂ ਇਲਾਵਾ ਕੋਈ ਹੋਰ ਕੰਮ ਨਹੀਂ ਕਰਵਾਇਆ ਜਾਵੇਗਾ। ‘ਆਪ’ ਸਰਕਾਰ ਦੇ ਸੱਤਾ ਵਿਚ ਆਉਣ ਤੋਂ ਬਾਅਦ ਵੀ ਹੁਕਮ ਜਾਰੀ ਕਰ ਦਿੱਤਾ ਗਿਆ ਸੀ ਕਿ ਅਧਿਆਪਕਾਂ ਕੋਲੋਂ ਸਿਰਫ ਸਿੱਖਿਆ ਨਾਲ ਸਬੰਧਤ ਕੰਮ ਹੀ ਲਿਆ ਜਾਵੇਗਾ।
ਸਰਕਾਰ ਬਣੇ ਨੂੰ ਅਜੇ ਇੱਕ ਮਹੀਨੇ ਤੋਂ ਕੁਝ ਸਮਾਂ ਉਪਰ ਹੀ ਹੋਇਆ ਹੈ ਕਿ ਸੂਬਾ ਸਰਕਾਰ ਵੱਲੋਂ ਅਧਿਆਪਕਾਂ ਲਈ ਨਵੇਂ ਫਰਮਾਨ ਜਾਰੀ ਕਰ ਦਿੱਤੇ ਗਏ ਹਨ। ਅਧਿਆਪਕਾਂ ਨੂੰ ਇਲਾਕੇ ਵਿਚ ਰਹਿੰਦੇ ਐੱਨ. ਆਰ. ਆਈਜ਼. ਦਾ ਡਾਟਾ ਇਕੱਠਾ ਕਰਨ ਲਈ ਕਿਹਾ ਗਿਆ ਹੈ। ਇਸ ਦੇ ਮੱਦੇਨਜ਼ਰ 20 ਜ਼ਿਲ੍ਹਿਆਂ ਦੇ ਡੀ. ਈ. ਓਜ਼. ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਕਿ ਇਸ ਬਾਬਤ ਅਧਿਆਪਕਾਂ ਦੀ ਡਿਊਟੀ ਲਗਾਈ ਜਾਵੇ।
ਦੱਸ ਦੇਈਏ ਕਿ ਪਹਿਲੀਆਂ ਸਰਕਾਰਾਂ ਵੱਲੋਂ ਵੀ ਅਜਿਹਾ ਕੀਤਾ ਗਿਆ ਸੀ ਪਰ ਮਾਨ ਸਰਕਾਰ ਵੱਲੋਂ ਕੀਤੇ ਐਲਾਨ ਤੋਂ ਬਾਅਦ ਅਜਿਹਾ ਕੀਤਾ ਜਾਣਾ ਬਹੁਤ ਹੀ ਮੰਦਭਾਗਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵਾਅਦਾ ਕੀਤਾ ਸੀ ਕਿ ਪੰਜਾਬ ਵਿਚ ਸਿੱਖਿਆ ਦੇ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇਗਾ ਤੇ ਅਧਿਆਪਕਾਂ ਨੂੰ ਹੋਰ ਕੋਈ ਕੰਮ ਨਹੀਂ ਸੌਂਪਿਆ ਜਾਵੇਗਾ ਪਰ ਹੁਣ ਸਰਕਾਰ ਆਪਣੇ ਹੀ ਕੀਤੇ ਐਲਾਨ ਤੋਂ ਮੁਕਰ ਗਈ ਹੈ।
ਇਹ ਵੀ ਪੜ੍ਹੋ : Breaking : ਪੰਜਾਬ ਦੇ ਟਰਾਂਸਪੋਰਟਰਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰ ਸਕਦੇ ਨੇ ਵੱਡਾ ਐਲਾਨ
ਅੰਮ੍ਰਿਤਸਰ, ਬਠਿੰਡਾ, ਬਰਨਾਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਮੁਕਤਸਰ, ਮਾਲੇਰਕੋਟਲਾ, ਰੂਪਨਗਰ, ਸੰਗਰੂਰ, ਪਠਾਨਕੋਟ, ਗੁਰਦਾਸਪੁਰ, ਪਟਿਆਲਾ, ਸੰਗਰੂਰ ਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ. ਈ. ਓਜ਼ ਨੂੰ ਪੱਤਰ ਜਾਰੀ ਕਰਕੇ ਅਧਿਆਪਕਾਂ ਨੂੰ NRI ਦਾ ਡਾਟਾ ਇਕੱਠਾ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: