ਪ੍ਰਯਾਗਰਾਜ ‘ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਥਰਵਈ ਥਾਣਾ ਖੇਤਰ ਦੇ ਖੇਵਰਾਜਪੁਰ ਪਿੰਡ ਵਿੱਚ ਇੱਕ ਹੀ ਪਰਿਵਾਰ ਦੇ 5 ਲੋਕਾਂ ਦਾ ਕਤਲ ਕਰ ਦਿੱਤਾ ਗਿਆ ਹੈ। ਇੰਨਾ ਹੀ ਨਹੀਂ ਵਾਰਦਾਤ ਤੋਂ ਬਾਅਦ ਦੋਸ਼ੀਆਂ ਨੇ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਪਰਿਵਾਰਕ ਮੈਂਬਰਾਂ ਦਾ ਇੱਟਾਂ-ਪੱਥਰਾਂ ਨਾਲ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।
ਪ੍ਰਦੀਪ ਕੁਮਾਰ ਯਾਦਵ ਨੇ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਪ੍ਰਦੀਪ ਨੇ ਪੁਲਸ ਨੂੰ ਦੱਸਿਆ ਕਿ ਉਸ ਦੇ ਭਰਾ ਅਤੇ ਸਾਲੇ ਦਾ ਕਿਸੇ ਨੇ ਕਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਤਿੰਨ ਹੋਰ ਮੈਂਬਰਾਂ ਦਾ ਵੀ ਕਤਲ ਕਰ ਦਿੱਤਾ ਗਿਆ ਹੈ। ਕਤਲ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਏਡੀਜੀ ਪ੍ਰਯਾਗਰਾਜ ਜ਼ੋਨ ਪ੍ਰੇਮ ਪ੍ਰਕਾਸ਼ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਲੱਗਦਾ ਹੈ ਕਿ ਲੁੱਟ ਦੇ ਇਰਾਦੇ ਨਾਲ ਆਏ ਬਦਮਾਸ਼ਾਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਸ਼ੱਕ ਹੈ ਕਿ ਉਨ੍ਹਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਲਈ ਘਰ ਨੂੰ ਅੱਗ ਲਗਾ ਦਿੱਤੀ। ਹਾਲਾਂਕਿ ਇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਫੋਰੈਂਸਿਕ ਅਤੇ ਡੌਗ ਸਕੁਐਡ ਟੀਮ ਮੌਕੇ ‘ਤੇ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: