ਤਲਾਕਸ਼ੁਦਾ ਔਰਤ ਨਾਲ ਇਕ ਵਿਅਕਤੀ ਵਿਆਹ ਦੇ ਬਹਾਨੇ ਦੋ ਸਾਲ ਤੱਕ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ, ਜਦੋਂ ਉਹ ਗਰਭਵਤੀ ਹੋ ਗਈ ਤਾਂ ਉਸ ਨੇ ਉਸ ‘ਤੇ ਬੱਚੇ ਦਾ ਗਰਭਪਾਤ ਕਰਵਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ। ਔਰਤ ਦੀ ਸ਼ਿਕਾਇਤ ‘ਤੇ ਥਾਣਾ ਟਿੱਬਾ ਦੀ ਪੁਲਸ ਨੇ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਟਿੱਬਾ ਰੋਡ ਦੀ ਰਹਿਣ ਵਾਲੀ ਔਰਤ ਨੇ ਦੱਸਿਆ ਕਿ ਉਸ ਦਾ ਸਾਲ 2016 ਵਿੱਚ ਆਪਣੇ ਪਤੀ ਤੋਂ ਤਲਾਕ ਹੋ ਗਿਆ ਸੀ। ਇਸੇ ਦੌਰਾਨ ਉਹ ਅਜੀਤ ਨਗਰ ਦੇ ਰਹਿਣ ਵਾਲੇ ਅਰੁਣ ਬਹਿਲ ਦੇ ਸੰਪਰਕ ਵਿੱਚ ਆਈ। ਮੁਲਜ਼ਮ ਨੇ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਦੋ ਸਾਲ ਤੱਕ ਸਬੰਧ ਬਣਾਏ।
ਇਸ ਦੌਰਾਨ ਉਹ ਗਰਭਵਤੀ ਹੋ ਗਈ ਅਤੇ ਉਸ ‘ਤੇ ਬੱਚੇ ਦਾ ਗਰਭਪਾਤ ਕਰਵਾਉਣ ਲਈ ਦਬਾਅ ਪਾਇਆ ਜਾ ਰਿਹਾ ਸੀ। ਜਦੋਂ ਉਸ ਨੇ ਮਨ੍ਹਾ ਕੀਤਾ ਤਾਂ ਉਸ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਅਤੇ ਉੱਥੋਂ ਚਲਾ ਗਿਆ। ਪੁਲਿਸ ਨੇ ਔਰਤ ਦੀ ਸ਼ਿਕਾਇਤ ‘ਤੇ ਅਰੁਣ ਬਹਿਲ ਵਾਸੀ ਅਜੀਤ ਨਗਰ ਲੁਧਿਆਣਾ ਦੇ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰ ਲਿਆ ਹੈ। ਮਾਮਲੇ ਦੇ ਤਫਤੀਸ਼ ਅਫਸਰ ਏ.ਐਸ.ਆਈ ਬਲਦੇਵ ਰਾਜ ਨੇ ਦੱਸਿਆ ਕਿ ਅਜੇ ਤੱਕ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਜਲਦ ਹੀ ਉਸਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: