ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਐਤਵਾਰ ਨੂੰ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਪੁਰਸਕਾਰ ਨੂੰ ਲੈਣ ਲਈ ਪੀਐੱਮ ਮੋਦੀ ਮੁੰਬਈ ਜਾਣਗੇ । ਲਤਾ ਮੰਗੇਸ਼ਕਰ ਦੇ ਪਿਤਾ ਮਾਸਟਰ ਦੀਨਾਨਾਥ ਮੰਗੇਸ਼ਕਰ ਦੀ ਅੱਜ 80ਵੀਂ ਨਰਸੀ ‘ਤੇ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਨਾਲ ਪੀਐੱਮ ਮੋਦੀ ਨੂੰ ਸਨਮਾਨਿਤ ਕੀਤਾ ਜਾਵੇਗਾ। ਮਹਾਨ ਗਾਇਕਾ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਸਨੇ ਹਮੇਸ਼ਾ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦਾ ਸੁਪਨਾ ਦੇਖਿਆ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਇਆ।
ਦਰਅਸਲ, ਪੀਐੱਮ ਮੋਦੀ ਨੇ ਟਵੀਟ ਕਰਦਿਆਂ ਲਿਖਿਆ,” ਕੱਲ੍ਹ ਸ਼ਾਮ, ਮੈਂ ਮੁੰਬਈ ਵਿੱਚ ਹੋਵਾਂਗਾ ਜਿੱਥੇ ਮੈਨੂੰ ਪਹਿਲਾ ਲਤਾ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਮਿਲੇਗਾ। ਮੈਂ ਲਤਾ ਦੀਦੀ ਨਾਲ ਜੁੜੇ ਇਸ ਸਨਮਾਨ ਲਈ ਧੰਨਵਾਦੀ ਅਤੇ ਨਿਮਰ ਹਾਂ। ਉਨ੍ਹਾਂ ਨੇ ਹਮੇਸ਼ਾ ਇੱਕ ਮਜ਼ਬੂਤ ਅਤੇ ਖੁਸ਼ਹਾਲ ਭਾਰਤ ਦਾ ਸੁਪਨਾ ਦੇਖਿਆ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਇਆ ।
ਦੱਸ ਦੇਈਏ ਕਿ ਇਹ ਪੁਰਸਕਾਰ ਪ੍ਰਸਿੱਧ ਗਾਇਕ ਦੀ ਯਾਦ ਅਤੇ ਸਨਮਾਨ ਵਿੱਚ ਬਣਾਇਆ ਗਿਆ ਸੀ, ਜਿਸਦਾ ਇਸ ਸਾਲ ਦੇ ਸ਼ੁਰੂ ਵਿੱਚ ਮੁੰਬਈ ਵਿੱਚ 92 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਸੀ । ਮਾਸਟਰ ਦੀਨਾਨਾਥ ਮੰਗੇਸ਼ਕਰ ਸਮ੍ਰਿਤੀ ਪ੍ਰਤਿਸ਼ਠਾਨ ਚੈਰੀਟੇਬਲ ਟਰੱਸਟ ਦੀ ਇੱਕ ਰੀਲੀਜ਼ ਵਿੱਚ ਕਿਹਾ ਗਿਆ ਸੀ ਕਿ ਇਹ ਪੁਰਸਕਾਰ ਹਰ ਸਾਲ ਇੱਕ ਵਿਅਕਤੀ ਨੂੰ ਦਿੱਤਾ ਜਾਵੇਗਾ । ਜਿਸ ਨੇ ਸਾਡੇ ਦੇਸ਼, ਇਸਦੇ ਲੋਕਾਂ ਅਤੇ ਸਾਡੇ ਸਮਾਜ ਲਈ ਮਾਰਗ-ਦਰਸ਼ਨ, ਸ਼ਾਨਦਾਰ ਅਤੇ ਮਿਸਾਲੀ ਯੋਗਦਾਨ ਪਾਇਆ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ‘ਜੁਗਾੜੂ ਰੇਹੜੀਆਂ’ ਬੰਦ ਕਰਨ ਨੂੰ ਲੈ ਕੇ ਦਿੱਤੇ ਗਏ ਹੁਕਮ ਲਏ ਗਏ ਵਾਪਿਸ
ਇਸ ਤੋਂ ਅੱਗੇ ਬਿਆਨ ਵਿੱਚ ਕਿਹਾ ਗਿਆ ਸੀ ਕਿ ਅਸੀਂ ਇਹ ਐਲਾਨ ਕਰਦੇ ਹੋਏ ਖੁਸ਼ੀ ਮਹਿਸੂਸ ਕਰ ਰਹੇ ਹਾਂ ਕਿ ਪਹਿਲਾ ਪੁਰਸਕਾਰ ਜੇਤੂ ਕੋਈ ਹੋਰ ਨਹੀਂ ਬਲਕਿ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਹਨ। ਬਿਆਨ ਅਨੁਸਾਰ ਮਾਸਟਰ ਦੀਨਾਨਾਥ ਮੰਗੇਸ਼ਕਰ ਪੁਰਸਕਾਰ ਦਾ ਉਦੇਸ਼ ਸੰਗੀਤ, ਨਾਟਕ, ਕਲਾ ਤੇ ਸਮਾਜਿਕ ਕੰਮਾਂ ਦੇ ਦਿਗੱਜਾਂ ਨੂੰ ਸਨਮਾਨਿਤ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -: