ਪੰਜਾਬ ਪੁਲਿਸ ਦੇ ਸੁਰੱਖਿਆ ਵਿੰਗ ਨੇ ਵੱਖ-ਵੱਖ ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਸੁਰੱਖਿਆ ਲਈ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦਾ ਜਾਇਜ਼ਾ ਲੈਣ ਤੋਂ ਬਾਅਦ 184 ਵਿਅਕਤੀਆਂ ਦੀ ਸੁਰੱਖਿਆ ‘ਤੇ ਲੱਗੇ 244 ਸੁਰੱਖਿਆ ਮੁਲਾਜ਼ਮਾਂ ਨੂੰ ਵਾਪਸ ਬੁਲਾਉਣ ਦਾ ਫੈਸਲਾ ਕੀਤਾ ਹੈ। ਸਰਕਾਰ ਨੂੰ ਇਨ੍ਹਾਂ ‘ਤੇ ਸਾਲਾਨਾ ਕਰੀਬ 12 ਕਰੋੜ ਰੁਪਏ ਖਰਚਣੇ ਪੈਂਦੇ ਹਨ।
ਜਿਨ੍ਹਾਂ ਲੋਕਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ ਉਨ੍ਹਾਂ ਵਿੱਚ ਸਿਰਫ਼ ਸਿਆਸੀ ਵਿਅਕਤੀ ਹੀ ਨਹੀਂ, ਸਗੋਂ ਸਾਬਕਾ ਆਈਪੀਐਸ, ਪੀਪੀਐਸ, ਧਾਰਮਿਕ ਸ਼ਖ਼ਸੀਅਤਾਂ ਅਤੇ ਕਾਰੋਬਾਰੀ ਤੇ ਕਲਾਕਾਰ ਵੀ ਸ਼ਾਮਲ ਹਨ। ਸਰਕਾਰ ਨੇ ਇਹ ਕਦਮ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਚੁੱਕਿਆ ਹੈ। ਇਹ ਸੁਰੱਖਿਆ ਵੱਖ-ਵੱਖ ਸਿਆਸਤਦਾਨਾਂ ਅਤੇ ਉੱਚ ਅਧਿਕਾਰੀਆਂ ਨੂੰ ਪ੍ਰੋਟੋਕੋਲ ਅਨੁਸਾਰ ਦਿੱਤੀ ਜਾਂਦੀ ਸੀ, ਪਰ ਹੁਣ ਸੁਰੱਖਿਆ ਵਿੰਗ ਨੇ ਉਕਤ ਅਹੁਦੇ ‘ਤੇ ਨਾ ਹੋਣ ਕਾਰਨ ਇਹ ਸੁਰੱਖਿਆ ਵਾਪਸ ਲੈ ਲਈ ਹੈ। ਉਨ੍ਹਾਂ ਨੂੰ ਹੁਣ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ।
ਵੀਡੀਓ ਲਈ ਕਲਿੱਕ ਕਰੋ -: