ਜੰਮੂ ਦੇ ਪੁਲਵਾਮਾ ਜ਼ਿਲੇ ‘ਚ ਐਤਵਾਰ ਰਾਤ ਨੂੰ ਹੋਏ ਮੁਕਾਬਲੇ ‘ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਪਾਹੂ ਇਲਾਕੇ ਵਿੱਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਉੱਥੇ ਘੇਰਾਬੰਦੀ ਕਰ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਜਵਾਨਾਂ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਿਸ ਤੋਂ ਬਾਅਦ ਜਵਾਨਾਂ ਵੱਲੋਂ ਵੀ ਜਵਾਬੀ ਗੋਲੀਬਾਰੀ ਕੀਤੀ ਗਈ। ਇਸ ਮੁਕਾਬਲੇ ‘ਚ 3 ਅੱਤਵਾਦੀ ਮਾਰੇ ਗਏ।
ਕਸ਼ਮੀਰ ਰੇਂਜ ਦੇ ਆਈਜੀ ਵਿਜੇ ਕੁਮਾਰ ਨੇ ਟਵੀਟ ਕਰ ਕਿਹਾ, ਜਿਸ ਨੂੰ ਲਸ਼ਕਰ-ਏ-ਤੋਇਬਾ ਦਾ ਟਾਪ ਕਮਾਂਡਰ ਬਾਸਿਤ ਦਾ ਡਿਪਟੀ ਕਿਹਾ ਜਾਣ ਵਾਲਾ ਆਰਿਫ਼ ਹਜਰ ਉਰਫ਼ ਰੇਹਾਨ ਪੁਲਵਾਮਾ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਉਹ ਮਸਜਿਦ ਦੇ ਸਾਹਮਣੇ ਥਾਣੇਦਾਰ ਪਰਵੇਜ਼, ਐਸਆਈ ਅਰਸ਼ੀਦ ਅਤੇ ਇੱਕ ਮੋਬਾਈਲ ਦੁਕਾਨਦਾਰ ਦੇ ਕਤਲ ਵਿੱਚ ਸ਼ਾਮਲ ਸੀ। ਉਸ ਖ਼ਿਲਾਫ਼ ਸ੍ਰੀਨਗਰ ਸ਼ਹਿਰ ਵਿੱਚ ਕਈ ਕੇਸ ਦਰਜ ਹਨ।
ਆਈਜੀ ਨੇ ਦੱਸਿਆ ਕਿ ਮੁਕਾਬਲੇ ਵਿੱਚ ਮਾਰੇ ਗਏ ਲੋਕਾਂ ਵਿੱਚ 17 ਸਾਲਾ ਨਿਤੀਸ਼ ਸ਼ਕੀਲ ਵਾਨੀ ਵੀ ਸ਼ਾਮਲ ਸੀ। ਉਹ 16 ਅਪ੍ਰੈਲ ਨੂੰ ਸ਼੍ਰੀਨਗਰ ਦੇ ਖਾਨਯਾਰ ਇਲਾਕੇ ‘ਚ ਸਥਿਤ ਆਪਣੇ ਘਰ ਤੋਂ ਅਚਾਨਕ ਲਾਪਤਾ ਹੋ ਗਿਆ ਸੀ। ਉਸ ਦੇ ਪਰਿਵਾਰਕ ਮੈਂਬਰਾਂ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਅਪਲੋਡ ਕਰਕੇ ਉਸ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਪਰ ਉਹ ਅੱਤਵਾਦੀ ਸੰਗਠਨ ‘ਚ ਸ਼ਾਮਲ ਹੋ ਗਿਆ। ਇਸ ਦੇ ਨਾਲ ਹੀ ਮਾਰੇ ਗਏ ਤੀਜੇ ਅੱਤਵਾਦੀ ਦੀ ਪਛਾਣ ਪਾਕਿਸਤਾਨ ਦੇ ਰਹਿਣ ਵਾਲੇ ਹੱਕਾਨੀ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -: