ਆਮ ਆਦਮੀ ਪਾਰਟੀ ਦੀ ਸਰਕਾਰ ਨੇ ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਸੰਦੀਪ ਰਿਸ਼ੀ ਦੇ ਤਬਾਦਲੇ ਦੇ ਹੁਕਮ ਜਾਰੀ ਕਰ ਦਿੱਤੇ ਹਨ। ਹੁਣ ਉਨ੍ਹਾਂ ਦਾ ਤਬਾਦਲਾ ਜਲੰਧਰ ਵਿਕਾਸ ਅਥਾਰਟੀ ਦੇ ਮੁੱਖ ਅਧਿਕਾਰੀ ਵਜੋਂ ਕਰ ਦਿੱਤਾ ਗਿਆ ਹੈ ਪਰ ਉਨ੍ਹਾਂ ਦੀ ਥਾਂ ’ਤੇ ਕਿਸੇ ਹੋਰ ਅਧਿਕਾਰੀ ਨੂੰ ਅੰਮ੍ਰਿਤਸਰ ਨਗਰ ਨਿਗਮ ਕਮਿਸ਼ਨਰ ਦਾ ਚਾਰਜ ਨਹੀਂ ਦਿੱਤਾ ਗਿਆ ਹੈ।
ਪਿਛਲੇ ਸਾਲ ਸੰਦੀਪ ਰਿਸ਼ੀ ਨੂੰ ਪੀਸੀਐਸ ਤੋਂ ਆਈਪੀਐਸ ਕੇਡਰ ਵਿੱਚ ਤਰੱਕੀ ਦਿੱਤੀ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਗਰ ਨਿਗਮ ਕਮਿਸ਼ਨਰ ਵਜੋਂ ਪਹਿਲੀ ਪੋਸਟਿੰਗ ਦਿੱਤੀ ਗਈ ਸੀ। ਚੋਣਾਂ ਤੋਂ ਬਾਅਦ ਹੁਣ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਸੰਦੀਪ ਰਿਸ਼ੀ ਨੇ ਡਿਊਟੀ ਦਾ ਜ਼ਿਆਦਾਤਰ ਸਮਾਂ ਅੰਮ੍ਰਿਤਸਰ ‘ਚ ਹੀ ਬਿਤਾਇਆ, ਜਿਸ ਕਾਰਨ ਉਹ ਇੱਥੋਂ ਦੇ ਆਮ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਚੰਗੀ ਤਰ੍ਹਾਂ ਜਾਣੂ ਸਨ ਅਤੇ ਉਨ੍ਹਾਂ ਨਾਲ ਜੁੜੇ ਵੀ ਸਨ। ਉਨ੍ਹਾਂ ਅੰਮ੍ਰਿਤਸਰ ਤੋਂ ਇਲਾਵਾ ਬਲਾਚੌਰ, ਸ਼ਾਹਕੋਟ, ਮਲੋਟ, ਬਠਿੰਡਾ, ਬਟਾਲਾ, ਫਿਰੋਜ਼ਪੁਰ ਅਤੇ ਪਟਿਆਲਾ ਵਿਖੇ ਵੀ ਸੇਵਾ ਕੀਤੀ।
ਸਰਕਾਰ ਦੇ ਹੁਕਮਾਂ ਅਨੁਸਾਰ ਕਮਿਸ਼ਨਰ ਸੰਦੀਪ ਰਿਸ਼ੀ ਨੂੰ ਜਲੰਧਰ ਭੇਜਿਆ ਗਿਆ ਹੈ। ਇਹ ਪੋਸਟ ਪਹਿਲਾਂ ਹੀ ਖਾਲੀ ਸੀ। ਉਨ੍ਹਾਂ ਨੂੰ ਜਲਦੀ ਹੀ ਇਸ ਅਹੁਦੇ ‘ਤੇ ਜੁਆਇਨ ਕਰਨ ਲਈ ਕਿਹਾ ਗਿਆ ਹੈ। ਦੂਜੇ ਪਾਸੇ ਅੱਜ ਤੱਕ ਕਿਸੇ ਹੋਰ ਅਧਿਕਾਰੀ ਨੂੰ ਨਗਰ ਨਿਗਮ ਕਮਿਸ਼ਨਰ ਅੰਮ੍ਰਿਤਸਰ ਦੇ ਦਫ਼ਤਰ ਦੀ ਜ਼ਿੰਮੇਵਾਰੀ ਨਹੀਂ ਸੌਂਪੀ ਗਈ ਜਿਸ ਕਾਰਨ ਹੁਣ ਇਹ ਅਸਾਮੀ ਖ਼ਾਲੀ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -: