ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਦਿੱਲੀ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਜਿੱਥੇ ਪੰਜਾਬ ਅਤੇ ਦਿੱਲੀ ਦੇ ਅਧਿਕਾਰੀਆਂ ਨੇ ਸਿੱਖਿਆ ਨਾਲ ਸਬੰਧਤ ਕੰਮਾਂ ਬਾਰੇ ਵੀ ਚਰਚਾ ਕੀਤੀ। CM ਮਾਨ ਦੇ ਨਾਲ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਹਨ।
ਇਸ ਤੋਂ ਬਾਅਦ ਉਹ ਕਾਲਕਾ ਜੀ ਵਿੱਚ ਸਰਕਾਰੀ ਸਕੂਲ ਦੇਖਣ ਪਹੁੰਚੇ । ਉੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਕਿ ਇਹ ਸਿੱਖਿਆ ਦਾ ਅਗਲਾ ਪੱਧਰ ਹੈ। ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਇੱਥੇ ਲਾਗੂ ਕੀਤਾ ਗਿਆ ਹੈ । ਡਿਜੀਟਲ ਪੜ੍ਹਾਈ ਚੱਲ ਰਹੀ ਹੈ। ਮੈਂ ਅਜਿਹੇ ਸਕੂਲ ਅਮਰੀਕਾ ਅਤੇ ਕੈਨੇਡਾ ਵਿੱਚ ਦੇਖੇ ਹਨ। ਬਹੁਤ ਸਾਰੇ ਬੱਚੇ ਵੱਡੇ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਆਏ ਹਨ। ਵੱਡੇ-ਵੱਡੇ ਨਿਵੇਸ਼ਕ ਵੀ ਬੱਚਿਆਂ ਨਾਲ ਤਾਲਮੇਲ ਕਰ ਰਹੇ ਹਨ। ਪ੍ਰੈਕਟੀਕਲ ਅਤੇ ਥਿਊਰੀ ਇਕੱਠੇ ਚੱਲ ਰਹੇ ਹਨ।
ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਇਸ ਤੋਂ ਅੱਗੇ CM ਮਾਨ ਨੇ ਕਿਹਾ ਕਿ ਅੱਜ ਅਸੀਂ ਸਾਰੀ ਜਾਣਕਾਰੀ ਲੈ ਲਈ ਹੈ। ਪੰਜਾਬ ਵਿੱਚ ਵੀ ਬਹੁਤ ਜਲਦ ਵਧੇਰੇ ਡਿਜੀਟਲ ਸਕੂਲ ਸਥਾਪਿਤ ਕੀਤੇ ਗਏ ਹਨ। ਸਕੂਲ ਦੇ ਨੇੜੇ ਸਾਡੇ ਕੋਲ ਕਾਫੀ ਜ਼ਮੀਨ ਹੈ, ਅਸੀਂ ਉੱਥੇ ਵੀ ਬੁਨਿਆਦੀ ਢਾਂਚਾ ਵਿਕਸਿਤ ਕਰਾਂਗੇ । ਅਸੀਂ ਨੌਜਵਾਨਾਂ ਨੂੰ ਨੌਕਰੀ ਭਾਲਣ ਵਾਲੇ ਨਹੀਂ ਸਗੋਂ ਨੌਕਰੀ ਪ੍ਰਦਾਨ ਕਰਨ ਵਾਲੇ ਬਣਾਵਾਂਗੇ।
ਦੱਸ ਦੇਈਏ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਮਾਡਲ ਦੀ ਤਰਜ਼ ‘ਤੇ ਸੁਧਾਰਿਆ ਜਾਵੇਗਾ । ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਵਿੱਚ 16 ਹਜ਼ਾਰ ਪਿਂਡ ਕਲੀਨਿਕ ਬਣਾਏ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -: