ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦਾ ਕਤਲ ਕਰਨ ਵਾਲੇ ਤਿੰਨ ਸ਼ਾਰਪ ਸ਼ੂਟਰਾਂ ਲੱਠ, ਭੋਲੂ ਅਤੇ ਸੰਨੀ ਨੂੰ ਦਿੱਲੀ ਤੋਂ ਲਿਆ ਕੇ ਅਦਾਲਤ ‘ਚ ਪੇਸ਼ ਕੀਤਾ। ਅਦਾਲਤ ਵਲੋਂ ਤਿੰਨਾਂ ਸ਼ੂਟਰਾਂ ਨੂੰ 10 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਵਿੱਕੀ ਮਿੱਡੂਖੇੜਾ ਨੂੰ 7 ਅਗਸਤ 2021 ਨੂੰ ਸੈਕਟਰ 70 ਵਿਚਲੇ ਇਕ ਬੂਥ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਹ ਸ਼ੂਟਰ ਵਾਰਦਾਤ ਵਾਲੇ ਦਿਨ ਤੋਂ ਹੀ ਫ਼ਰਾਰ ਚੱਲੇ ਆ ਰਹੇ ਸਨ ਅਤੇ ਕੁਝ ਦਿਨ ਪਹਿਲਾਂ ਹੀ ਤਿੰਨਾਂ ਸ਼ੂਟਰਾਂ ਨੂੰ ਦਿੱਲੀ ਦੀ ਸਪੈਸ਼ਲ ਬ੍ਰਾਂਚ ਵਲੋਂ ਨਾਸਿਕ ਤੋਂ ਕਾਬੂ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: