ਮੌਸਮ ਦੀ ਗੜਬੜੀ ਕਾਰਨ ਕਣਕ ਦੇ ਘਟੇ ਝਾੜ ਨੇ ਕਿਸਾਨਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਜਿਸ ਦੇ ਚੱਲਦਿਆਂ ਤਿੰਨ ਹਫ਼ਤਿਆਂ ਦੇ ਅੰਦਰ 14 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ’ਤੇ ਚਿੰਤਾ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਸੂਬੇ ਦੇ ਕਿਸਾਨਾਂ ਦੇ ਬਚਾਅ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ ।
ਰਾਜੇਵਾਲ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ CM ਮਾਨ ਪਿਛਲੇ ਤਿੰਨ ਹਫ਼ਤਿਆਂ ਦੌਰਾਨ ਖੁਦਕੁਸ਼ੀ ਕਰਨ ਵਾਲੇ ਹਰੇਕ ਕਿਸਾਨ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ । ਰਾਜੇਵਾਲ ਨੇ ਕਿਹਾ ਕਿ ਹਾਲ ਹੀ ਵਿੱਚ ਮੁੱਖ ਮੰਤਰੀ ਨੇ ਡਿਊਟੀ ਦੌਰਾਨ ਮਾਰੇ ਗਏ ਪੁਲਿਸ ਜਵਾਨ ਜਾਂ ਅਧਿਕਾਰੀ ਲਈ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਇਸੇ ਤਰਜ਼ ‘ਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾਵੇ, ਕਿਉਂਕਿ ਕਿਸਾਨ ਵੀ ਦੇਸ਼ ਭਰ ਦੇ ਲੱਖਾਂ ਲੋਕਾਂ ਦਾ ਢਿੱਡ ਭਰ ਰਹੇ ਸਨ। ਜਿਸ ਕਾਰਨ ਸੂਬਾ ਸਰਕਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਤੁਰੰਤ ਐਕਸ-ਗ੍ਰੇਸ਼ੀਆ ਅਦਾ ਕਰੇ ।
ਇਹ ਵੀ ਪੜ੍ਹੋ: ਸਿੱਖ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਇਸ ਤਾਰੀਕ ਤੋਂ ਸ਼ੁਰੂ ਹੋਵੇਗੀ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ
ਦੱਸ ਦੇਈਏ ਕਿ ਇਸ ਤੋਂ ਇਲਾਵਾ ਰਾਜੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਕਣਕ ਦੇ ਝਾੜ ਵਿੱਚ ਗਿਰਾਵਟ ਕਾਰਨ ਵੱਡੇ ਨੁਕਸਾਨ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ 12000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: