ਕੇਂਦਰ ਸਰਕਾਰ ਨੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੈ ਸਾਂਪਲਾ ਨੂੰ ਫਿਰ ਤੋਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੈ ਸਾਂਪਲਾਂ ਨੂੰ ਦੁਬਾਰਾ ਤੋਂ ਅਨੁਸੂਚਿਤ ਜਾਤੀ ਕਮਿਸ਼ਨ ਭਾਰਤ ਸਰਕਾਰ ਬਣਨ ‘ਤੇ ਵਧਾਈ ਦਿੱਤੀ ਹੈ।
ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਂਪਲਾ ਨੇ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਫਗਵਾੜਾ ਵਿਧਾਨ ਸਭਾ ਖੇਤਰ ਤੋਂ ਚੋਣ ਲੜੀ ਪਰ ਹਾਰ ਗਏ। ਇਸ ਦੇ ਬਾਅਦ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਫਿਰ ਤੋਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: