ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ ਤੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਬੜ੍ਹਤ ਮਿਲਣ ਵਾਲੀ ਹੈ। ਸੂਤਰਾਂ ਮੁਤਾਬਕ ਹਰਿਆਣਾ ਵਿਚ ਕਾਂਗਰਸ ਨੇਤਾ ਤੇ ਬਾਕਸਰ ਵਿਜੇਂਦਰ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣਗੇ। ਲੋਕ ਸਭਾ ਚੋਣਾਂ ਦੇ 2019 ਵਿਚ ਕਾਂਗਰਸ ਤੋਂ ਵਿਜੇਂਦਰ ਸਿੰਘ ਚੋਣਾਂ ਲੜ ਚੁੱਕੇ ਹਨ। ਸਾਊਥ ਦਿੱਲੀ ਲੋਕ ਸਭਾ ਤੋਂ ਉਹ ਕਾਂਗਰਸ ਉਮੀਦਵਾਰ ਸਨ।
ਹੁਣੇ ਜਿਹੇ ਕਾਂਗਰਸ ਦੇ ਵੱਡੇ ਨੇਤਾ ਰਹਿ ਚੁੱਕੇ ਸਾਬਕਾ ਮੰਤਰੀ ਨਿਰਮਲ ਸਿੰਘ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਹਰਿਆਣਾ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਮੰਤਰੀ ਨਿਰਮਲ ਸਿੰਘ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ‘ਆਪ’ ਵਿਚ ਸ਼ਾਮਲ ਹੋਏ ਸਨ। ਉਨ੍ਹਾਂ ਨਾਲ ਹੀ ਉੁਨ੍ਹਾਂ ਦੀ ਪਤਨੀ ਚਿਤਰਾ ਸਿੰਘ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਸੀ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਸ ਤੋਂ ਪਹਿਲਾਂ ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ‘ਆਪ’ ਵਿਚ ਸ਼ਾਮਲ ਹੋਏ ਸਨ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਹੁਣ ਹੋਰਨਾਂ ਸੂਬਿਆਂ ਵਿਚ ਜ਼ੋਰ ਅਜ਼ਮਾਉਣ ਲਈ ਜ਼ਮੀਨੀ ਪੱਧਰ ‘ਤੇ ਪਕੜ ਬਣਾਉਣ ਦੀ ਜੁਗਤ ਵਿਚ ਜੁਟੀ ਹੈ। ਆਮ ਆਦਮੀ ਪਾਰਟੀ ਦੀ ਨਜ਼ਰ ਇਸ ਸਮੇਂ ਗੁਜਰਾਤ ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ‘ਤੇ ਹੈ।