ਚੰਡੀਗੜ੍ਹ : ‘ਆਪ’ ਦੇ ਸਾਬਕਾ ਆਗੂ ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ ਰੋਪੜ ਥਾਣੇ ਵਿੱਚ ਪੇਸ਼ ਹੋਣ ਤੋਂ ਪਹਿਲਾਂ ਹੀ ਆਪਣੇ ਆਪਣੇ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਦੱਸ ਦੇਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਹਫਤੇ ਰੋਪੜ ਥਾਣੇ ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਖਾਲਿਸਤਾਨ ਪੱਖੀ ਕਹਿਣ ‘ਤੇ ਐੱਫ.ਆਈ.ਆਰ. ਦਰਜ ਕੀਤੀ ਸੀ। ਵਿਸ਼ਵਾਸ ਨੂੰ ਰੋਪੜ ਥਾਣੇ ਵਿੱਚ ਪੇਸ਼ ਹੋਣ ਲਈ ਕੱਲ੍ਹ ਤੱਕ ਦਾ ਸਮਾਂ ਦਿੱਤਾ ਗਿਆ ਸੀ ਪਰ ਪਰ ਉਸ ਤੋਂ ਪਹਿਲਾਂ ਹੀ ਉਹ ਹਾਈਕੋਰਟ ਪਹੁੰਚ ਗਏ ਹਨ।
ਪੰਜਾਬ ਪੁਲਿਸ ਨੇ ਕੁਮਾਰ ਅਤੇ ਲਾਂਬਾ ਨੂੰ ਨੋਟਿਸ ਦੇ ਕੇ 26 ਅਪ੍ਰੈਲ ਨੂੰ ਰੋਪੜ ਸਦਰ ਥਾਣੇ ਵਿੱਚ ਤਲਬ ਕੀਤਾ ਸੀ। ਪਰ ਲਾਂਬਾ ਨੇ ਈ-ਮੇਲ ਭੇਜ ਕੇ ਬਿਜ਼ੀ ਹੋਣ ਦੀ ਗੱਲ ਕਹੀ ਤੇ ਪੰਜਾਬ ਪੁਲਿਸ ਤੋਂ 2-3 ਦਿਨ ਦਾ ਸਮਾਂ ਮੰਗਿਆ ਹੈ।
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਹ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ‘ਆਪ’ ਸਮਰਥਕਾਂ ਨਾਲ ਪਿੰਡਾਂ ਵਿੱਚ ਘੁੰਮ ਰਿਹਾ ਸੀ। ਇਸ ਦੌਰਾਨ ਕੁਝ ਨਕਾਬਪੋਸ਼ ਵਿਅਕਤੀਆਂ ਨੇ ਉਸ ਨੂੰ ਰੋਕ ਲਿਆ ਅਤੇ ਖਾਲਿਸਤਾਨੀ ਕਿਹਾ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਇਹ ਸਭ ਉਦੋਂ ਸ਼ੁਰੂ ਹੋਇਆ ਜਦੋਂ ਕੁਮਾਰ ਵਿਸ਼ਵਾਸ ਨੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ‘ਤੇ ਵੱਖਵਾਦੀਆਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ। ਅਜਿਹੇ ‘ਚ ਅਲਕਾ ਲਾਂਬਾ ਨੇ ਵੀ ਇੰਟਰਵਿਊ ਅਤੇ ਹੋਰ ਤਰੀਕਿਆਂ ਨਾਲ ਇਨ੍ਹਾਂ ਦੋਸ਼ਾਂ ਦਾ ਸਮਰਥਨ ਕੀਤਾ ਸੀ।