ਪਾਕਿਸਤਾਨ ਦੇ ਕਰਾਚੀ ‘ਚ ਅੱਜ ਬੰਬ ਧਮਾਕੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਮ੍ਰਿਤਕਾਂ ਵਿਚ ਦੋ ਚੀਨੀ ਨਾਗਰਿਕ ਵੀ ਸ਼ਾਮਲ ਹਨ। ਰਿਪੋਰਟ ਮੁਤਾਬਕ ਇਹ ਧਮਾਕਾ ਕਰਾਚੀ ਯੂਨੀਵਰਸਿਟੀ ਦੇ ਕੈਂਪਸ ਵਿਚ ਖੜ੍ਹੀ ਇੱਕ ਕਾਰ ਵਿਚ ਹੋਇਆ ਹੈ। ਕਰਾਚੀ ਯੂਨੀਵਰਸਿਟੀ ਦੇ ਅੰਦਰ ਇੱਕ ਕਾਰ ਧਮਾਕੇ ਵਿਚ ਦੋ ਵਿਦੇਸ਼ੀਆਂ ਸਣੇ 5 ਲੋਕਾਂ ਦੀ ਮੌਤ ਹੋ ਗੀ ਅਤੇ ਕਈ ਹੋਰ ਜ਼ਖਮੀ ਹੋ ਗਏ।
ਧਮਾਕੇ ਤੋਂ ਬਾਅਦ ਬਚਾਅ ਦਲ ਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਹਨ। ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਵੈਨ ਵਿਚ 7-8 ਲੋਕ ਸਵਾਰ ਸਨ। ਹਾਲਾਂਕਿ ਅਜੇ ਤੱਕ ਜ਼ਖਮੀਆਂ ਦੀ ਗਿਣਤੀ ਬਾਰੇ ਸਪੱਸ਼ਟ ਜਾਣਕਾਰੀ ਨਹੀਂ ਮਿਲ ਸਕੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਸ਼ੁਰੂਆਤ ਵਿਚ ਇਹ ਦੱਸਿਆ ਗਿਆ ਕਿ ਧਮਾਕਾ ਇੱਕ ਗੈਸ ਸਿਲੰਡਰ ਕਾਰਨ ਹੋਇਆ। ਹਾਲਾਂਕਿ ਪੁਲਿਸ ਨੇ ਧਮਾਕੇ ਬਾਰੇ ਕਿਸੇ ਵੀ ਜਾਣਕਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਪੀੜਤ ਇੰਸਟੀਚਿਊਟ ਆਫ ਬਿਜ਼ਨੈੱਸ ਐਡਮਿਨੀਸਟ੍ਰੇਸ਼ਨ ਤੋਂ ਕੰਫਿਊਸ਼ਨਸ ਇੰਸਟੀਚਿਊਟ ਕਰਾਚੀ ਦੇ ਸਾਬਕਾ ਡੀਆਈਜੀ ਮੁਕੱਦਸ ਹੈਦਰ ਨੇ ਕਿਹਾ ਕਿ ਫਿਲਹਾਲ ਕੁਝ ਕਿਹਾ ਨਹੀਂ ਜਾ ਸਕਦਾ ਹੈ। ਐੱਸਪੀ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਧਮਾਕਾ ਅੱਤਵਾਦੀ ਹਮਲਾ ਸੀ ਜਾਂ ਸਿਰਫ ਇੱਕ ਦੁਰਘਟਨਾ।