ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਬੁੱਧਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ। ਪੀਐਮ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਟਵੀਟ ਕਰਕੇ ਉਨ੍ਹਾਂ ਕਿਹਾ ਕਿ ਉਹ ਬੁੱਧਵਾਰ ਦੁਪਹਿਰ 12 ਵਜੇ ਸੂਬੇ ਦੇ ਮੁੱਖ ਮੰਤਰੀਆਂ ਨਾਲ ਗੱਲਬਾਤ ਕਰਨਗੇ ਅਤੇ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ।
ਤਾਮਿਲਨਾਡੂ ਦੇ ਤੰਜਾਵੁਰ ਜ਼ਿਲ੍ਹੇ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਕਰੰਟ ਲੱਗਣ ਨਾਲ 11 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਰੱਥ ਯਾਤਰਾ ਦੌਰਾਨ ਲੋਕ ਹਾਈ ਵੋਲਟੇਜ ਤਾਰ ਦੀ ਲਪੇਟ ‘ਚ ਆ ਗਏ। ਪੁਲਸ ਨੇ ਦੱਸਿਆ ਕਿ ਮਰਨ ਵਾਲਿਆਂ ‘ਚ ਕੁਝ ਬੱਚੇ ਵੀ ਸ਼ਾਮਲ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਤਾਮਿਲਨਾਡੂ ਦੇ ਤੰਜਾਵੁਰ ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2-2 ਲੱਖ ਰੁਪਏ ਅਤੇ ਜ਼ਖਮੀਆਂ ਲਈ 50,000 ਰੁਪਏ ਦਿੱਤੇ ਜਾਣਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਮਿਲਨਾਡੂ ਦੇ ਤੰਜਾਵੁਰ ‘ਚ ਵਾਪਰੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਹੈ। ਦੁੱਖ ਦੀ ਇਸ ਘੜੀ ਵਿੱਚ ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਦੇ ਨਾਲ ਹੈ। ਮੈਨੂੰ ਉਮੀਦ ਹੈ ਕਿ ਜ਼ਖਮੀ ਲੋਕ ਜਲਦੀ ਠੀਕ ਹੋ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: