ਸੂਬੇ ‘ਚ ਕੋਰੋਨਾ ਹਾਲਾਤਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਹਿਮ ਮੀਟਿੰਗ ਸੱਦੀ ਹੈ। ਸਿਹਤ ਮੰਤਰੀ ਤੇ ਗ੍ਰਹਿ ਵਿਭਾਗ ਨਾਲ ਮੀਟਿੰਗ ਹੋਵੇਗੀ। ਇਹ ਮੀਟਿੰਗ CM ਭਗਵੰਤ ਮਾਨ ਦੀ ਰਿਹਾਇਸ਼ ‘ਤੇ 11.30 ਵਜੇ ਸ਼ੁਰੂ ਹੋਵੇਗੀ। ਕੋਰੋਨਾ ਦੇ ਹਲਾਤਾਂ ਨੂੰ ਦੇਖਦੇ ਹੋਏ ਪਾਬੰਧੀਆਂ ‘ਤੇ ਵੱਡੀ ਖ਼ਬਰ ਆ ਸਕਦੀ ਹੈ।
ਪੰਜਾਬ ਵਿੱਚ ਕਰੋਨਾ ਵਧਣਾ ਸ਼ੁਰੂ ਹੋ ਗਿਆ ਹੈ। ਹੁਣ ਐਕਟਿਵ ਕੇਸ ਵਧ ਕੇ 178 ਹੋ ਗਏ ਹਨ। ਮੰਗਲਵਾਰ ਨੂੰ 24 ਘੰਟਿਆਂ ਦੌਰਾਨ 34 ਮਰੀਜ਼ ਮਿਲੇ ਹਨ। ਮੋਹਾਲੀ ਵਿੱਚ ਸਭ ਤੋਂ ਵੱਧ 12 ਮਰੀਜ਼ ਮਿਲੇ ਹਨ। ਹਾਲਾਂਕਿ ਪਠਾਨਕੋਟ ‘ਚ 3 ਮਰੀਜ਼ ਪਾਏ ਗਏ ਸਨ ਪਰ ਇੱਥੇ 6.25 ਫੀਸਦੀ ਦੀ ਸਕਾਰਾਤਮਕ ਦਰ ਨੇ ਹੈਰਾਨ ਕਰ ਦਿੱਤਾ ਹੈ। ਪੰਜਾਬ ਵਿੱਚ ਮੰਗਲਵਾਰ ਨੂੰ 9595 ਸੈਂਪਲ ਲੈ ਕੇ 7015 ਦੀ ਜਾਂਚ ਕੀਤੀ ਗਈ।
ਵੀਡੀਓ ਲਈ ਕਲਿੱਕ ਕਰੋ -: