ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਰਾਜਾਂ ਨੂੰ ਤੇਲ ਦੀਆਂ ਕੀਮਤਾਂ ਘਟਾਉਣ ਦੀ ਅਪੀਲ ਕੀਤੀ। ਕੋਰੋਨਾ ‘ਤੇ ਮੁੱਖ ਮੰਤਰੀਆਂ ਨਾਲ ਗੱਲਬਾਤ ਦੌਰਾਨ ਪੀ.ਐੱਮ. ਮੋਦੀ ਨੇ ਰਾਜਾਂ ਨੂੰ ‘ਸਹਿਕਾਰੀ ਸੰਘਵਾਦ’ ਦੀ ਭਾਵਨਾ ਦੇ ਤਹਿਤ ਵੈਲਯੂ ਐਡਿਡ ਟੈਕਸ (ਵੈਟ) ਨੂੰ ਘਟਾਉਣ ਦੀ ਅਪੀਲ ਕੀਤੀ ਹੈ।
ਦੇਸ਼ ‘ਚ ਲਗਾਤਾਰ ਵਧ ਰਹੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੀਐੱਮ ਮੋਦੀ ਨੇ ਅਜਿਹੇ ਰਾਜਾਂ ਦਾ ਵੀ ਹਵਾਲਾ ਦਿੱਤਾ, ਜਿਨ੍ਹਾਂ ਨੇ ਤੇਲ ਦੀਆਂ ਕੀਮਤਾਂ ‘ਤੇ ਵੈਟ ਘੱਟ ਕੀਤਾ ਹੈ। ਪੈਟਰੋਲ-ਡੀਜ਼ਲ ‘ਚ ਵਾਧੇ ਦੌਰਾਨ ਵੈਟ ਨਾ ਘਟਾਉਣ ਵਾਲੇ ਸੂਬਿਆਂ ਦੇ ਬਾਰੇ ‘ਚ ਪੀਐੱਮ ਮੋਦੀ ਨੇ ਕਿਹਾ, ‘ਮੈਂ ਕਿਸੇ ਦੀ ਆਲੋਚਨਾ ਨਹੀਂ ਕਰ ਰਿਹਾ, ਸਿਰਫ਼ ਚਰਚਾ ਕਰ ਰਿਹਾ ਹਾਂ।’
ਪੀਐਮ ਮੋਦੀ ਨੇ ਕਿਹਾ ਕਿ ਕਿ ਕੇਂਦਰ ਵੱਲੋਂ ਐਕਸਾਈਜ਼ ਡਿਊਟੀ ‘ਚ ਕਟੌਤੀ ਕਰਨ ਤੋਂ ਬਾਅਦ ਕੁਝ ਸੂਬਿਆਂ ਨੇ ਪੈਟਰੋਲ, ਡੀਜ਼ਲ ‘ਤੇ ਟੈਕਸ ਨਹੀਂ ਘਟਾਇਆ, ਇਹ ਲੋਕਾਂ ਨਾਲ ਬੇਇਨਸਾਫੀ ਹੈ।
ਪੀ.ਐੱਮ. ਮੋਦੀ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਕਾਰਨ ਯੂਕਰੇਨ-ਰੂਸ ਜੰਗ ਨੂੰ ਦੱਸਿਆ ਹੈ। ਪੀ.ਐੱਮ. ਮੋਦੀ ਨੇ ਇਹ ਟਿੱਪਣੀ ਅਜਿਹੇ ਸਮੇਂ ਕੀਤੀ ਹੈ ਜਦੋਂ ਆਮ ਲੋਕ ਸੀ.ਐੱਨ.ਜੀ., ਪੀ.ਐੱਨ.ਜੀ., ਪੈਟਰੋਲ ਅਤੇ ਡੀਜ਼ਲ ਦੀਆਂ ਹਰ ਰੋਜ਼ ਵਧਦੀਆਂ ਕੀਮਤਾਂ ਨਾਲ ਜੂਝ ਰਹੇ ਹਨ। ਵਿਰੋਧੀ ਧਿਰ ਵੀ ਇਸ ਨੂੰ ਲੈ ਕੇ ਸਰਕਾਰ ‘ਤੇ ਹਮਲੇ ਕਰ ਰਹੀ ਹੈ।
ਸਹਿਕਾਰੀ ਸੰਘਵਾਦ ਦੀ ਗੱਲ ਕਰਦਿਆਂ ਪੀ.ਐੱਮ. ਮੋਦੀ ਨੇ ਕਿਹਾ ਕਿ ਦੇਸ਼ ਨੇ ਇਸ ਭਾਵਨਾ ਨਾਲ ਕੋਰੋਨਾ ਨਾਲ ਲੰਮੀ ਜੰਗ ਲੜੀ ਹੈ ਅਤੇ ਆਰਥਿਕ ਮੁੱਦਿਆਂ ਬਾਰੇ ਵੀ ਇਹੀ ਰਵੱਈਆ ਅਪਣਾਇਆ ਜਾਣਾ ਚਾਹੀਦਾ ਹੈ। ਦੁਨੀਆਂ ਵਿੱਚ ਜੰਗ ਵਰਗੀ ਸਥਿਤੀ ਬਣੀ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਪੀਐਮ ਮੋਦੀ ਨੇ ਕਿਹਾ, ਮੈਂ ਕਿਸੇ ਦੀ ਆਲੋਚਨਾ ਨਹੀਂ ਕਰ ਰਿਹਾ, ਸਿਰਫ ਚਰਚਾ ਕਰ ਰਿਹਾ ਹਾਂ। ਕਿਸੇ ਕਾਰਨ ਮਹਾਰਾਸ਼ਟਰ, ਬੰਗਾਲ, ਤੇਲੰਗਾਨਾ, ਆਂਧਰਾ ਪ੍ਰਦੇਸ਼, ਕੇਰਲ ਅਤੇ ਝਾਰਖੰਡ ਨੇ ਤੇਲ ‘ਤੇ ਵੈਟ ਨਹੀਂ ਘਟਾਇਆ ਹੈ। ਇਸ ਕਾਰਨ ਇਸ ਦਾ ਬੋਝ ਸ਼ਹਿਰੀਆਂ ’ਤੇ ਹੀ ਪੈ ਰਿਹਾ ਹੈ।
ਪੀ.ਐੱਮ. ਨੇ ਅੱਗੇ ਕਿਹਾ ਕਿ ਕਰਨਾਟਕ ਨੇ ਟੈਕਸ ਨਹੀਂ ਘਟਾਇਆ। ਉਸ ਨੇ ਪਿਛਲੇ ਛੇ ਮਹੀਨਿਆਂ ਦੌਰਾਨ ਮਾਲੀਏ ਵਿੱਚ 5,000 ਕਰੋੜ ਤੋਂ ਵੱਧ ਦਾ ਵਾਧੂ ਭੰਡਾਰ ਇਕੱਠਾ ਕੀਤਾ ਹੋਵੇਗਾ। ਗੁਜਰਾਤ ਨੇ ਵੀ 3,500-4,000 ਕਰੋੜ ਰੁਪਏ ਤੋਂ ਵੱਧ ਇਕੱਠੇ ਕੀਤੇ ਹੋਣਗੇ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਰਾਜਾਂ ਨੇ ਵੈਟ ਨਹੀਂ ਘਟਾਇਆ ਉਨ੍ਹਾਂ ਨੇ ਹਜ਼ਾਰਾਂ ਕਰੋੜ ਰੁਪਏ ਦਾ ਵਾਧੂ ਮਾਲੀਆ ਕਮਾਇਆ।