ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਦੇ ਤੁਰੰਤ ਬਾਅਦ ਵੱਡੇ-ਵੱਡੇ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੇ ਹਿੱਤ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ। ਬਿਜਲੀ ਬਿੱਲਾਂ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਸਖਤ ਕਦਮ ਚੁੱਕਿਆ ਹੈ।
ਪਾਵਰਕਾਮ ਵੱਲੋਂ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿਚ ਲਿਖਿਆ ਗਿਆ ਹੈ ਕਿ ਜੇਕਰ ਕਿਸੇ ਖਪਤਕਾਰ ਦਾ ਬਿਜਲੀ ਦਾ ਬਿੱਲ ਬਕਾਇਆ ਹੈ ਤਾਂ ਉਸ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।
ਨੋਟਿਸ ਵਿਚ ਲਿਖਿਆ ਗਿਆ ਹੈ ਕਿ ਸਮੂਹ ਖਪਤਕਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ 3 ਮਈ 2022 ਤੱਕ ਬਕਾਇਆ ਬਿਲ ਰਕਮ ਸਬ-ਡਵੀਜ਼ਨ ਚੀਮਾ ਵਿਖੇ ਜਮ੍ਹਾ ਕਰਵਾਈ ਜਾਵੇ ਤੇ ਨਾਲ ਹੀ ਲੋਡ ਵਾਧਾ ਕਰਵਾ ਲਿਆ ਜਾਵੇ। ਜੇਕਰ ਕਿਸੇ ਵੀ ਖਪਤਕਾਰ ਚੈਕਿੰਗ ਦੌਰਾਨ ਲੋਡ ਘੱਟ ਪਾਇਆ ਜਾਂਦਾ ਹੈ ਤਾਂ ਜੁਰਮਾਨਾ ਕੀਤਾ ਜਾਵੇਗਾ ਤੇ ਬਕਾਇਆ ਰਕਮ ਨਾ ਭਰਨ ‘ਤੇ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।
ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ ਪਹਿਲਾਂ ਬਿਜਲੀ ਮੁਆਫ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ‘ਆਪ’ ਸਰਕਾਰ ਦੇ ਆਉਂਦਿਆਂ ਹੀ ਪਾਵਰਕਾਮ ਵੱਲੋਂ ਖਪਤਕਾਰਾਂ ਨੂੰ ਸਖਤ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਬਕਾਇਆ ਨਾ ਭਰਨ ‘ਤੇ ਉਨ੍ਹਾਂ ਦਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: