ਲੁਧਿਆਣਾ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਸੁਕੈਸ਼ ਸੀਜਨ ਦਾ ਅਗਾਜ਼ ਕੀਤਾ ਗਿਆ। ਇਸ ਮੌਕੇ ਡਾ. ਬਲਕਾਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਅਤੇ ਡਾ: ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ, ਲੁਧਿਆਣਾ-2 ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਬਾਗਬਾਨੀ ਵਿਭਾਗ, ਪੰਜਾਬ ਨਾ ਸਿਰਫ ਕਿਸਾਨਾਂ ਨੂੰ ਰਵਾਇਤੀ ਫਸਲਾਂ ਤੋਂ ਹਟਾ ਕੇ ਬਾਗਬਾਨੀ ਫਸਲਾਂ ਦੀ ਕਾਸ਼ਤ ਕਰਨ ਲਈ ਪ੍ਰੇਰਿਤ ਕਰ ਰਿਹਾ ਹੈ, ਸਗੋਂ ਰਾਜ ਦੇ ਕਿਸਾਨਾਂ ਅਤੇ ਆਮ ਲੋਕਾਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਵੀ ਭਰਪੂਰ ਉਪਰਾਲੇ ਕਰ ਰਿਹਾ ਹੈ। ਵਿਭਾਗ ਲੋਕਾਂ ਦੀ ਚੰਗੀ ਤੇ ਤੰਦਰੁਸਤ ਸਿਹਤ ਲਈ ਵੱਖ-ਵੱਖ ਫਲਾਂ ਤੋਂ ਤਿਆਰ ਕੀਤੇ ਸੁਕੈਸ਼, ਅਚਾਰ, ਚਟਨੀਆਂ, ਜੈਮ, ਮੁਰੱਬੇ ਅਦਿ ਤਿਆਰ ਕਰਕੇ ਬਿਨਾ ਕਿਸੇ ਲਾਭ/ਹਾਨੀ ਦੇ ਅਧਾਰ ਤੇ ਸਪਲਾਈ ਕਰ ਰਿਹਾ ਹੈ। ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ, ਲੁਧਿਆਣਾ ਵਿੱਚ ਸਰਕਾਰੀ ਫਲ ਸੁਰੱਖਿਆ ਲੈਬ ਵਿੱਚ ਤਿਆਰ ਕੀਤੀ ਗਈ ਅੰਬ, ਲੀਚੀ, ਨਿੰਬੂ, ਸੰਤਰਾ, ਪਾਇਨ-ਐਪਲ ਅਤੇ ਬਿਲ ਆਦਿ ਦੀ ਸੁਕੈਸ਼ ਦੀ ਪੂਰੇ ਰਾਜ ਵਿੱਚ ਭਾਰੀ ਮੰਗ ਹੈ, ਜਿਥੇ ਲੁਧਿਆਣਾ ਵਾਸੀਆਂ ਵੱਲੋਂ ਇਸ ਸੁਕੈਸ਼ ਦੇ ਸੀਜਨ ਦੀ ਉਡੀਕ ਕੀਤੀ ਜਾਂਦੀ ਹੈ ਉਥੇ ਵੱਖ-ਵੱਖ ਜ਼ਿਲ੍ਹਿਆਂ ਹੁਸ਼ਿਆਰਪੁਰ, ਗੁਰਦਾਸਪੁਰ, ਅਮ੍ਰਿਤਸਰ ਸਾਹਿਬ, ਤਰਨਤਾਰਨ, ਫਰੀਦਕੋਟ, ਫਿਰੋਜ਼ਪੁਰ ਅਤੇ ਮੋਗਾ ਆਦਿ ਜਿਲ੍ਹਿਆਂ ਵੱਲੋਂ ਸੁਕੈਸ਼ ਦੀ ਕੀਤੀ ਭਾਰੀ ਮੰਗ ਨੂੰ ਵੇਖਦੇ ਹੋਏ ਸਪਲਾਈ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਨੇ ਦੱਸਿਆ ਕਿ ਲੈਬ ਵਿੱਚ ਫਲ ਪਦਾਰਥ ਤਿਆਰ ਕਰਨ ਸਮੇਂ ਸਾਫ-ਸਫਾਈ ਦੇ ਪੂਰੇ ਪ੍ਰਬੰਧ ਹਨ। ਉਨ੍ਹਾਂ ਦੱਸਿਆ ਕਿ ਉਕਤ ਫਲ ਪਦਾਰਥਾਂ ਵਿੱਚ ਕਿਸੇ ਵੀ ਕਿਸਮ ਦੀ ਕੈਮੀਕਲ ਜਿਸ ਨਾਲ ਸਿਹਤ ਨੂੰ ਨੁਕਸਾਨ ਹੋਵੇ, ਨਹੀ ਵਰਤਿਆ ਜਾਂਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਲਡ ਡ੍ਰਿੰਕਾਂ ਦੀ ਥਾਂ ਤੇ ਵੱਧ ਤੋਂ ਵੱਧ ਸੁਕੈਸ਼ ਦੀ ਵਰਤੋ ਕਰਨ, ਜੋ ਕਿ ਨਾ ਸਿਰਫ ਚੰਗੀ ਅਤੇ ਨਿਰੋਈ ਸਿਹਤ ਲਈ ਫਾਇਦੇਮੰਦ ਹੈ ਸਗੋਂ ਕੋਲਡ ਡਰਿੰਕ ਨਾਲੋਂ ਸਸਤੀ ਵੀ ਪੈਂਦੀ ਹੈ।