ਪੰਜਾਬ ਵਿੱਚ ਰੋਜ਼ਾਨਾ ਔਸਤਨ 11 ਲੋਕ ਸੜਕ ਹਾਦਸਿਆਂ ਵਿੱਚ ਮਰ ਰਹੇ ਹਨ। ਇਹ ਹੈਰਾਨੀਜਨਕ ਤੱਥ ‘ਪੰਜਾਬ ਰੋਡ ਐਕਸੀਡੈਂਟ ਐਂਡ ਟ੍ਰੈਫਿਕ-2020’ ਦੀ ਰਿਪੋਰਟ ਵਿੱਚ ਸਾਹਮਣੇ ਆਏ ਹਨ। ਰਾਹਤ ਦੀ ਗੱਲ ਇਹ ਹੈ ਕਿ 2019 ਦੇ ਮੁਕਾਬਲੇ 2020 ਵਿੱਚ 22 ਵਿੱਚੋਂ 9 ਜ਼ਿਲ੍ਹਿਆਂ ਵਿੱਚ ਸੜਕ ਹਾਦਸਿਆਂ ਵਿੱਚ 13.9 ਫ਼ੀਸਦ ਦੀ ਕਮੀ ਦਰਜ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ 2020 ਦੌਰਾਨ ਪੰਜਾਬ ਵਿੱਚ ਕੁੱਲ 5,203 ਸੜਕ ਹਾਦਸੇ ਵਾਪਰੇ। ਇਨ੍ਹਾਂ ‘ਚੋਂ 3,898 ਲੋਕਾਂ ਦੀ ਜਾਨ ਚਲੀ ਗਈ, ਜਦਕਿ 1,737 ਲੋਕ ਗੰਭੀਰ ਰੂਪ ‘ਚ ਜ਼ਖਮੀ ਹੋਏ।
ਜ਼ਿਆਦਾਤਰ ਹਾਦਸਿਆਂ ਦਾ ਕਾਰਨ ਓਵਰ ਸਪੀਡਿੰਗ ਅਤੇ ਰੌਂਗਸਾਈਡ ਹੁੰਦਾ ਹੈ। ਰਿਪੋਰਟ ਮੁਤਾਬਕ 2020 ਵਿੱਚ ਹਰ ਰੋਜ਼ ਔਸਤਨ 11 ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤੋਂ ਇਲਾਵਾ 2020 ਵਿੱਚ ਸੜਕ ਹਾਦਸਿਆਂ ਕਾਰਨ ਸੂਬੇ ਨੂੰ ਕਰੀਬ 15,176 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੋਗਾ ਅਤੇ ਫਰੀਦਕੋਟ ਜ਼ਿਲ੍ਹਿਆਂ ਵਿੱਚ ਸਭ ਤੋਂ ਵੱਧ ਹਾਦਸੇ ਹੋਏ। ਇਹ ਪ੍ਰਗਟਾਵਾ ਡੀਜੀਪੀ ਵੀਕੇ ਭਾਨਰਾ ਨੇ ਰਿਪੋਰਟ ਪੇਸ਼ ਕਰਦਿਆਂ ਕੀਤਾ। ਰਿਪੋਰਟ ਮੁਤਾਬਕ ਪੰਜਾਬ ਦੇਸ਼ ਦੀ ਕੁੱਲ ਆਬਾਦੀ ਦਾ 2.28 ਫੀਸਦੀ ਹੈ, ਪਰ ਪਿਛਲੇ ਪੰਜ ਸਾਲਾਂ ਵਿੱਚ ਸੜਕ ਹਾਦਸਿਆਂ ਵਿੱਚ ਹੋਈਆਂ ਮੌਤਾਂ ਵਿੱਚ ਪੰਜਾਬ ਦਾ ਹਿੱਸਾ 3.3 ਤੋਂ 3.5 ਫੀਸਦੀ ਤੱਕ ਹੈ। ਇਸ ਦੇ ਨਾਲ ਹੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅਨੁਸਾਰ, 2020 ਵਿੱਚ ਦੇਸ਼ ਵਿੱਚ ਲਾਪਰਵਾਹੀ ਕਾਰਨ 1.20 ਲੱਖ ਲੋਕਾਂ ਦੀ ਮੌਤ ਹੋਈ ਹੈ।
ਔਸਤਨ 2020 ਦੌਰਾਨ ਰੋਜ਼ਾਨਾ 236 ਨਵੀਆਂ ਕਾਰਾਂ ਅਤੇ 1,046 ਦੋ ਪਹੀਆ ਵਾਹਨ ਰਜਿਸਟਰ ਕੀਤੇ ਗਏ। ਦਸੰਬਰ 2020 ਤੱਕ ਰਾਜ ਵਿੱਚ ਰਜਿਸਟਰਡ ਵਾਹਨਾਂ ਦੀ ਕੁੱਲ ਸੰਖਿਆ 1,53,188 ਕਰੋੜ ਸੀ। ਕੁੱਲ ਸੜਕ ਹਾਦਸਿਆਂ ਵਿੱਚੋਂ ਤਕਰੀਬਨ 65 ਫ਼ੀਸਦੀ ਕੌਮੀ ਅਤੇ ਰਾਜ ਮਾਰਗਾਂ ’ਤੇ ਵਾਪਰੇ ਹਨ। ਇਸ ਦੇ ਨਾਲ ਹੀ 2020 ‘ਚ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਿਹਾ ਸੀ। ਇਸ ਦੌਰਾਨ ਸੜਕ ਹਾਦਸਿਆਂ ਦੇ ਕੁੱਲ 459 ਮਾਮਲੇ ਦਰਜ ਕੀਤੇ ਗਏ। ਇਸ ਵਿੱਚ 375 ਲੋਕਾਂ ਦੀ ਜਾਨ ਚਲੀ ਗਈ, ਜਿਨ੍ਹਾਂ ਵਿੱਚੋਂ 80 ਮੌਤਾਂ ਸਿਰਫ਼ ਤਿੰਨ ਜ਼ਿਲ੍ਹਿਆਂ ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਹੋਈਆਂ। ਜਦੋਂ ਕਿ 205 ਲੋਕ ਹਾਦਸਿਆਂ ਵਿੱਚ ਜ਼ਖ਼ਮੀ ਹੋਏ। 2020 ਵਿੱਚ ਬਠਿੰਡਾ ਵਿੱਚ ਕੁੱਲ 229 ਲੋਕਾਂ ਦੀ ਮੌਤ ਹੋਈ ਸੀ।
ਵੀਡੀਓ ਲਈ ਕਲਿੱਕ ਕਰੋ -: