ਪੰਜਾਬ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਐਕਸ਼ਨ ਮੋਡ ਵਿੱਚ ਪੰਜਾਬ ਸਰਕਾਰ ਨੇ ਇੱਕ ਹੋਰ ਮਾਈਨਿੰਗ ਅਫ਼ਸਰ ਨੂੰ ਸਸਪੈਂਡ ਕਰ ਦਿੱਤਾ ਹੈ।
ਜਲ ਸਰੋਤ, ਮਾਈਨਿੰਗ ਤੇ ਜਿਓਲੋਜੀ ਵਿਭਾਗ ਵਿੱਚ ਤਾਇਨਾਤ ਜਿਓਲੌਜਿਸਟ ਗਗਨ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਮੁਅੱਤਲੀ ਦੌਰਾਨ ਮਾਈਨਿੰਗ ਅਫਸਰ ਨੂੰ ਹੈੱਡਕੁਆਰਟਰ ਨਿਗਰਾਨ ਇੰਜੀਨੀਅਰ ਆਈ.ਬੀ. ਹਲਕਾ ਪਟਿਆਲਾ ਵਿਖੇ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਹੁਕਮਾਂ ਨੂੰ ਤੁਰੰਤ ਲਾਗੂ ਕਰਨ ਲਈ ਕਿਹਾ ਗਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਰੋਪੜ-ਮੋਹਾਲੀ ਦੇ ਮਾਈਨਿੰਗ ਅਫਸਰ ਵਿਪਿਨ ਨੂੰ ਸਸਪੈਂਡ ਕੀਤਾ ਗਿਆ ਸੀ। ਮਾਈਨਿੰਗ ਅਫਸਰ ਨੂੰ ਸਸਪੈਂਡ ਕਰਕੇ ਚੀਫ ਇੰਜੀਨੀਅਰ ਨਾਲ ਅਟੈਚ ਕੀਤਾ ਗਿਆ ਸੀ।
ਮਾਈਨਿੰਗ ਅਫਸਰ ਗਗਨ ਨੂੰ ਸਸਪੈਂਡ ਕਰਨ ਦੇ ਹੁਕਮ ਆਈ.ਏ.ਐੱਸ. ਕ੍ਰਿਸ਼ਨ ਕੁਮਾਰ ਵੱਲੋਂ ਜਾਰੀ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਰੇਤ ਮਾਫੀਆ ਨੂੰ ਖਤਮ ਕਰਨ ਲਈ ‘ਆਪ’ ਸਰਕਾਰ ਨੇ ਆਈਏਐੱਸ ਕ੍ਰਿਸ਼ਨ ਕੁਮਾਰ ਨੂੰ ਕਮਾਨ ਸੌਂਪੀ ਗਈ ਹੈ। ਉੁਨ੍ਹਾਂ ਨੂੰ ਹੁਣੇ ਜਿਹੇ ਸਿੱਖਿਆ ਤੋਂ ਹਟਾ ਕੇ ਮਾਈਨਿੰਗ ਵਿਭਾਗ ਦਾ ਪ੍ਰਿੰਸੀਪਲ ਸੈਕ੍ਰੇਟਰੀ ਬਣਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: