ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੀ ਭਤੀਜੀ ਸੁਮਨਪ੍ਰੀਤ ਕੌਰ ਉਨ੍ਹਾਂ ਦੇ ਰਸੋਈਏ ਵਜੋਂ ਕੰਮ ਕਰਦੀ ਸੀ ਅਤੇ ਉਨ੍ਹਾਂ ਨੂੰ 50,000 ਰੁਪਏ ਮਹੀਨਾ ਤਨਖਾਹ ਮਿਲਦੀ ਸੀ। ਬਾਅਦ ਵਿਚ ਉਨ੍ਹਾਂ ਨੂੰ ਇੱਕ ਕਲਰਕ ਵਜੋਂ ਅਡਜਸਟ ਕਰ ਦਿਤਾ ਗਿਆ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਪੰਜਾਬ ਵਿਚ ਕਾਂਗਰਸ ਦੇ ਸ਼ਾਸਨਕਾਲ ਦੌਰਾਨ ਰਾਜ ਵਿਧਾਨ ਸਭਾ ਦੇ ਕਰਮਚਾਰੀਆਂ ਦੀ ਭਰਤੀ ਵਿਚ ਹੋਏ ਕਥਿਤ ਘਪਲੇ ਦੀ ਜਾਂਚ ਦੇ ਹੁਕਮ ਦਿੱਤੇ ਗਏ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਜਾਣਕਾਰੀ ਦਿੱਤੀ।
ਸੁਮਨਪ੍ਰੀਤ ਕੌਰ ਇਸ ਤਰ੍ਹਾਂ ਦੇ ਹਾਈਪ੍ਰੋਫਾਈਲ ਰੋਜ਼ਗਾਰ ਦਾ ਇਕੱਲਾ ਮਾਮਲਾ ਨਹੀਂ ਹੈ। ਪੰਜਾਬ ਦੀ ਮੌਜੂਦਾ ਆਪ ਸਰਕਾਰ ਨੇ ਪਿਛਲੇ ਕਾਂਗਰਸ ਸ਼ਾਸਨ ਦੌਰਾਨ ਵਿਧਾਨ ਸਭਾ ਵਿਚ 154 ਵਿਅਕਤੀਆਂ ਦੀ ਭਰਤੀ ਦੇ ਜਾਂਚ ਦੇ ਹੁਕਮ ਦਿੱਤੇ ਹਨ। ਅਜਿਹੇ ਵਿਚ ਅੰਡਰ ਇਨਵੈਸਟੀਗੇਸ਼ਨ ਮੁਲਾਜ਼ਮਾਂ ਦੀ ਲਿਸਟ ਕੁਝ ਹੋਰ ਵੀ ਹੋ ਸਕਦੀ ਹੈ। ਕਥਿਤ ਘਪਲੇ ਦੀ ਜਾਂਚ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਕਰਨਗੇ। ਉਨ੍ਹਾਂ ਕਿਹਾ ਕਿ ਸੈਰ-ਸਪਾਟਾ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਸ ਮਾਮਲੇ ‘ਚ ਸ਼ਿਕਇਤ ਮਿਲੀ ਹੈ। ਉਨ੍ਹਾਂ ਕਿਹਾ ਕਿ ਭਰਤੀ ਵਿਚ ਕਿਸੇ ਵੀ ਤਰ੍ਹਾਂ ਦੇ ਘਪਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਸਾਬਕਾ ਵਿਧਾਨ ਸਭਾ ਪ੍ਰਧਾਨ ਰਾਣਾ ਕੇਪੀ ਸਿੰਘ ਦੀ ਸਿਫਾਰਸ਼ ‘ਤੇ ਜ਼ਿਆਦਾਤਰ ਵਿਅਕਤੀਆਂ ਦੀ ਭਰਤੀ ਕੀਤੀ ਗਈ ਸੀ ਜਿਸ ਵਿਚ ਇਕ ਰਿਸ਼ਤੇਦਾਰ ਵੀ ਸ਼ਾਮਲ ਹੀ ਜਿਸ ਨੂੰ ਇੱਕ ਕਲਰਕ ਵਜੋਂ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ ਰਾਣਾ ਕੇਪੀ ਸਿੰਘ ਨੇ ਇਸ ਦੋਸ਼ ਤੋਂ ਇਨਕਾਰ ਕੀਤਾ ਹੈ। ਕੈਬਨਿਟ ਮੰਤਰੀ ਬੈਂਸ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਜਾਂਚ ਸ਼ੁਰੂ ਹੋਈ। ਸ਼ਿਕਾਇਤ ‘ਚ ਦੋਸ਼ ਲਗਾਇਆ ਗਿਆ ਹੈ ਕਿ ਕਾਂਗਰਸ ਸ਼ਾਸਨ ਦੌਰਾਨ ਰਾਜ ਵਿਧਾਨ ਸਭਾ ਮੁਲਾਜ਼ਮਾਂ ਦੀ ਭਰਤੀ ਵਿਚ ਬੇਨਿਯਮੀਆਂ ਕੀਤੀਆਂ ਗਈਆਂ ਸਨ। ਬੈਂਸ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਵਿਧਾਨ ਸਭਾ ਵਿੱਚ 170 ਮੁਲਾਜ਼ਮ ਭਰਤੀ ਕੀਤੇ ਗਏ ਸਨ।
ਸ਼ਿਕਾਇਤ ਵਿਚ ਉਨ੍ਹਾਂ ਨੇ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ, ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ , ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ, ਰਾਜਾ ਵੜਿੰਗ ‘ਤੇ ਆਪਣੇ ਚਹੇਤਿਆਂ ਨੂੰ ਅਹੁਦਿਆਂ ‘ਤੇ ਨਿਯੁਕਤ ਕਰਾ ਕੇ ਯੋਗ ਲਾਭਪਾਤਰੀਆਂ ਨੂੰ ਵਾਂਝੇ ਕਰਨ ਦਾ ਦੋਸ਼ ਲਗਾਇਆ ਹੈ।