ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਅਹਿਮ ਫੈਸਲੇ ਲਏ ਜਾ ਰਹੇ ਹਨ ਤੇ ਲੋਕਾਂ ਦੇ ਹਿੱਤ ਲਈ ਵੱਡੇ ਐਲਾਨ ਵੀ ਕੀਤੇ ਜਾ ਰਹੇ ਹਨ। ਹੁਣ ਮੁੱਖ ਮੰਤਰੀ ਮਾਨ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਜਾ ਰਿਹਾ ਹੈ।
ਫੈਸਲੇ ਮੁਤਾਬਕ ਨਵੀਂ ਪੁਲਿਸ ਭਰਤੀ ਵਿਚ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ। 2 ਫੀਸਦੀ ਕੋਟਾ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਲਈ ਰਾਖਵਾਂ ਰੱਖਿਆ ਜਾਵੇਗਾ। ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਵੱਲੋਂ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਆਉਣ ਵਾਲੀਆਂ ਪੁਲਿਸ ਦੀਆਂ ਨਵੀਆਂ ਭਰਤੀਆਂ ਵਿਚ 2 ਫੀਸਦੀ ਕੋਟਾ ਨਿਰਧਾਰਤ ਕੀਤਾ ਗਿਆ ਹੈ।
1996 ਵਿਚ ਇਸ ਪਾਲਿਸੀ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਹੁਣ ਮਾਨ ਸਰਕਾਰ ਵੱਲੋਂ 26 ਸਾਲਾਂ ਬਾਅਦ ਫਿਰ ਤੋਂ ਇਸ ਪਾਲਿਸੀ ਨੂੰ ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ SC ਤੇ BC ਭਾਈਚਾਰੇ ਦੇ ਬੱਚਿਆਂ ਲਈ ਕੋਟਾ ਰਾਖਵਾਂ ਰੱਖਿਆ ਗਿਆ ਸੀ ਪਰ ਹੁਣ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਪਹਿਲ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਹ ਵੀ ਪੜ੍ਹੋ : ਜੋ ਬਾਇਡੇਨ ਯੂਕਰੇਨ ਨੂੰ ਦੇਵੇਗਾ 33 ਅਰਬ ਡਾਲਰ, ਰੂਸੀ ਰਈਸਾਂ ਦੀ ਜਾਇਦਾਦ ‘ਤੇ ਹੋਵੇਗਾ ਕਬਜ਼ਾ
ਹੁਣ ਦੇਖਣਾ ਹੋਵੇਗਾ ਕਿ ਆਮ ਲੋਕ ਪੰਜਾਬ ਦੇ ਇਸ ਫੈਸਲੇ ਨੂੰ ਕਿਸ ਤਰ੍ਹਾਂ ਲੈਂਦੇ ਹਨ ਕਿਉਂਕਿ ਪਹਿਲਾਂ ਤੋਂ ਹੀ ਆਮ ਲੋਕਾਂ ਵੱਲੋਂ ਨਿਰਧਾਰਤ ਕੋਟੇ ਦੀ ਪਾਲਿਸੀ ਦਾ ਵਿਰੋਧ ਕੀਤਾ ਜਾ ਰਿਹਾ ਸੀ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰੀ ਨੌਕਰੀ ਵਾਲਿਆਂ ਨੂੰ ਹੀ ਪਹਿਲ ਕਿਉਂ ਦਿੱਤੀ ਜਾ ਰਹੀ ਹੈ।