ਧਰਮਕੋਟ ਦੇ ਪਿੰਡ ਬਾਗੇ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਕਿਸਾਨ ਦਾ ਇਕਲੌਤਾ ਪੁੱਤਰ ਤੂੜੀ ਵਾਲੀ ਮਸ਼ੀਨ ਵਿਚ ਆਉਣ ਨਾਲ ਮੌਤ ਦਾ ਸ਼ਿਕਾਰ ਹੋ ਗਿਆ।
ਮ੍ਰਿਤਕ ਦੀ ਪਛਾਣ ਗੁਰਚਰਨ ਸਿੰਘ ਪੁੱਤਰ ਗੁਰਵਿੰਦਰ ਸਿੰਘ ਵਜੋਂ ਹੋਈ ਹੈ। ਉਸ ਦੀ ਉਮਰ 23 ਸਾਲ ਸੀ। ਮਿਲੀ ਜਾਣਕਾਰੀ ਮੁਤਾਬਕ ਜਦੋਂ ਉਹ ਤੂੜੀ ਵਾਲੀ ਮਸ਼ੀਨ ਦੀ ਸਫਾਈ ਕਰ ਰਿਹਾ ਸੀ ਤਾਂ ਅਚਾਨਕ ਉਸ ਦਾ ਪੈਰ ਫਿਸਲ ਗਿਆ ਅਤੇ ਉਹ ਮਸ਼ੀਨ ਵਿਚ ਚਲਾ ਗਿਆ ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਗੁਰਚਰਨ ਸਿੰਘ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਉਹ ਹੀ ਮਾਪਿਆਂ ਦੀ ਆਖਰੀ ਉਮੀਦ ਸੀ ਤੇ ਪਰਿਵਾਰ ਲਈ ਆਮਦਨ ਦਾ ਜ਼ਰੀਆ ਸੀ। ਪਿੰਡ ਵਿਚ ਵੀ ਸੋਗ ਦਾ ਮਾਹੌਲ ਹੈ।
ਇਹ ਵੀ ਪੜ੍ਹੋ : ਭਾਰਤੀ ਰਿਜ਼ਰਵ ਬੈਂਕ ਵੱਲੋਂ ਪੰਜਾਬ ‘ਚ ਕਣਕ ਦੀ ਖਰੀਦ ਲਈ ਸੀ.ਸੀ.ਐਲ. ਵਿੱਚ ਮਈ ਦੇ ਅਖੀਰ ਤੱਕ ਵਾਧਾ
ਵੀਡੀਓ ਲਈ ਕਲਿੱਕ ਕਰੋ -:
“ਬਠਿੰਡੇ ਦੀ ਜੱਟੀ ਟੋਹਰ ਨਾਲ ਚਲਾਉਂਦੀ ਐ ਟੈਂਕਰ ਤੇ ਟਰਾਲੇ, ਦੇਖੋ ਸਫ਼ਲ ਲੇਡੀ ਟਰਾਂਸਪੋਰਟਰ ਕਿਵੇਂ ਪਹੁੰਚੀ ਅਰਸ਼ਾਂ ‘ਤੇ !”
ਪਿੰਡ ਵਾਲਿਆਂ ਦੀ ਭਾਰਤੀ ਕਿਸਾਨ ਯੂਨੀਅਨ ਤੋਂ ਮੰਗ ਹੈ ਕਿ ਪਰਿਵਾਰ ਨੂੰ ਘੱਟੋ-ਘੱਟ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਕਿਉਂਕਿ ਗੁਰਚਰਨ ਸਿੰਘ ਦੇ ਪਿਤਾ ਬੀਮਾਰ ਰਹਿੰਦੇ ਹਨ ਤੇ ਘਰ ਵਿਚ ਸਿਰਫ ਉਹੀ ਇਕੱਲਾ ਹੀ ਕਮਾਉਣ ਵਾਲਾ ਸੀ।