ਪੰਜਾਬ ਵਿਚ ਮੁਫਤ ਬਿਜਲੀ ਨੂੰ ਲੈ ਕੇ ‘ਆਪ’ ਸਰਕਾਰ ਲਗਾਤਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਹੈ। ਉਨ੍ਹਾਂ ਕੋਲੋਂ ਵਾਰ-ਵਾਰ ਇਸ ਬਾਬਤ ਸਵਾਲ ਪੁੱਛੇ ਜਾ ਰਹੇ ਹਨ।
ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਜਦੋਂ ਉਨ੍ਹਾਂ ਦੀ ਪਾਰਟੀ ਸੱਤਾ ਵਿਚ ਸੀ ਤਾਂ ਪੰਜਾਬ ਦੇ ਲੋਕਾਂ ਨੂੰ 24 ਘੰਟੇ ਨਿਰਵਿਘਨ ਅਤੇ ਸਸਤੀ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਸੀ। ਤੇ ਹੁਣ ਪੰਜਾਬੀਆਂ ਨੂੰ ਰੋਜ਼ਾਨਾ 12 ਤੋਂ 16 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੀ ‘ਆਪ’ ਸੁਪਰੀਮੋ ਅਰਵਿੰਦਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 24×7 ਮੁਫ਼ਤ ਬਿਜਲੀ ਦੇਣ ਦਾ ਆਪਣਾ ਝੂਠਾ ਵਾਅਦਾ ਵੀ ਯਾਦ ਹੈ?
ਉਨ੍ਹਾਂ ਕਿਹਾ ਕਿ ਪੰਜਾਬ ‘ਚ ਇਹੀ ਬਦਲਾਓ ਹੈ। ਬਿਜਲੀ ਸਰਪਲਸ ਤੋਂ ਬਿਜਲੀ ਦੇ ਭੁੱਖੇ ਸੂਬੇ ਤੱਕ ਦਾ ਬਦਲਾਅ। ਇਸ ਲਈ ਸੁਖਬੀਰ ਬਾਦਲ ਨੇ ਆਪਣੇ ਨਾਲ ਖਬਰਾਂ ਦਾ ਇੱਕ ਪੇਜ ਵੀ ਸਾਂਝਾ ਕੀਤਾ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਬਿਜਲੀ ਕੱਟਾਂ ਕਾਰਨ ਲੋਕ ਸੜਕਾਂ ‘ਤੇ ਉਤਰਨ ਨੂੰ ਮਜਬੂਰ ਹਨ। ਲੋਕਾਂ ਵੱਲੋਂ ਧਰਨੇ ਦਿੱਤੇ ਜਾ ਰਹੇ ਹਨ ਤੇ ਉਨ੍ਹਾਂ ਨੂੰ ਬਹੁਤ ਹੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਟਵੀਟ ਕਰਦਿਆਂ ਆਮ ਆਦਮੀ ਪਾਰਟੀ ਨੂੰ ਸਵਾਲ ਕੀਤਾ ਕਿ ਤੁਸੀਂ ਪੰਜਾਬ ਵਿਚ ਮੁਫਤ ਬਿਜਲੀ ਦੀ ਗੱਲ ਕੀਤੀ ਜਾਂ ਫਿਰ ਪੰਜਾਬ ਨੂੰ ਬਿਜਲੀ ਮੁਕਤ ਕਰਨ ਦੀ ਗੱਲ ਕੀਤੀ ਸੀ। ਉਨ੍ਹਾਂ ਕਿਹਾ ਕਿ ਮੁਫਤ ਬਿਜਲੀ ਤਾਂ ਕੀ ਲੋਕਾਂ ਨੂੰ ਵੱਡੇ-ਵੱਡੇ ਕੱਟ ਝੇਲਣੇ ਪੈ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: