ਦਿੱਲੀ ਪ੍ਰਦੂਸ਼ਣ ਕੰਟਰੋਲ ਕਮੇਟੀ (ਡੀਪੀਸੀਸੀ) ਨੇ ਭਲਸਵਾ ਡੰਪ ਸਾਈਟ ‘ਤੇ ਅੱਗ ਨੂੰ ਰੋਕਣ ਲਈ ਉਚਿਤ ਕਦਮ ਨਾ ਚੁੱਕਣ ਅਤੇ ਲਾਪਰਵਾਹੀ ਲਈ ਉੱਤਰੀ ਦਿੱਲੀ ਨਗਰ ਨਿਗਮ ‘ਤੇ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਪਹਿਲਾਂ ਡੀਪੀਸੀਸੀ ਨੂੰ ਘਟਨਾ ਦੀ ਜਾਂਚ ਕਰਨ ਅਤੇ 24 ਘੰਟਿਆਂ ਦੇ ਅੰਦਰ ਰਿਪੋਰਟ ਸੌਂਪਣ ਲਈ ਕਿਹਾ ਸੀ।
ਇਕ ਅਧਿਕਾਰੀ ਨੇ ਕਿਹਾ, ”ਉੱਤਰੀ ਦਿੱਲੀ ਨਗਰ ਨਿਗਮ ਨੇ ਅੱਗ ਨੂੰ ਰੋਕਣ ਅਤੇ ਕਾਬੂ ਕਰਨ ਲਈ ਉਚਿਤ ਕਦਮ ਨਹੀਂ ਚੁੱਕੇ। ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਦੇ ਅਨੁਸਾਰ ਨਿਗਮ ਨੂੰ ਅਜਿਹੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਾਣੀ ਦੇ ਟੈਂਕਰ ਤਿਆਰ ਰੱਖਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਅੱਗ ਮੰਗਲਵਾਰ ਨੂੰ ਭਲਸਵਾ ਦੇ ਇੱਕ ਛੋਟੇ ਜਿਹੇ ਇਲਾਕੇ ਵਿੱਚ ਲੱਗੀ ਪਰ ਨਿਗਮ ਅਧਿਕਾਰੀਆਂ ਦੀ ਲਾਪ੍ਰਵਾਹੀ ਕਾਰਨ ਇਹ ਫੈਲ ਗਈ ਅਤੇ ਕੂੜੇ ਦਾ ਪੂਰਾ ਪਹਾੜ ਇਸ ਦੀ ਲਪੇਟ ਵਿੱਚ ਆ ਗਿਆ।
ਵੀਡੀਓ ਲਈ ਕਲਿੱਕ ਕਰੋ -: