ਪੰਜਾਬ ਵਿਚ ਚੋਣਾਂ ਸਮੇਂ ਆਮ ਆਦਮੀ ਪਾਰਟੀ ਵੱਲੋਂ ਸੂਬੇ ਵਿਚ ਮੁਫਤ ਤੇ ਵਧੀਆ ਇਲਾਜ ਦੀ ਦੂਜੀ ਗਾਰੰਟੀ ਦਿੱਤੀ ਗਈ ਸੀ ਜਿਸ ‘ਤੇ ਅਮਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਿੱਲੀ ਦੀ ਤਰਜ ‘ਤੇ ਕੁਝ ਦਿਨ ਪਹਿਲਾਂ ਹਰੇਕ ਵਿਧਾਨ ਸਭਾ ਹਲਕੇ ਵਿਚ ਮੁਹੱਲਾ ਕਲੀਨਿਕ ਖੋਲ੍ਹਣ ਦਾ ਐਲਾਨ ਕੀਤਾ ਗਿਆ ਸੀ।
CM ਮਾਨ ਵੱਲੋਂ ਐਲਾਨ ਕੀਤਾ ਗਿਆ ਸੀ ਕਿ 117 ਵਿਧਾਨ ਸਭਾ ਹਲਕਿਆਂ ਵਿਚ ਮੁਹੱਲਾ ਕਲੀਨਿਕ ਖੋਲ੍ਹੇ ਜਾਣਗੇ ਤੇ ਹਰ ਪਿੰਡ ਤੇ ਹਰ ਵਾਰਡ ਵਿਚ ਕਲੀਨਿਕ ਹੋਵੇਗਾ ਜਿਸ ਨਾਲ ਲੋਕਾਂ ਨੂੰ ਸਸਤੀ ਤੇ ਵਧੀਆ ਇਲਾਜ ਸਹੂਲਤਾਂ ਮਿਲ ਸਕਣਗੀਆਂ। ਸੂਬਾ ਸਰਕਾਰ ਵੱਲੋਂ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਿਵਲ ਸਰਜਨਾਂ ਨਾਲ ਰੀਵਿਊ ਮੀਟਿੰਗ ਕੀਤੀ ਗਈ ਸੀ ਤੇ ਇਸੇ ਤਹਿਤ ਸਾਰੇ ਵਿਧਾਨ ਸਭਾ ਹਲਕਿਆਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਮੁਹੱਲਾ ਕਲੀਨਿਕ ਖੋਲ੍ਹੇ ਜਾਣ। ਹਰ ਵਿਧਾਨ ਸਭਾ ਹਲਕੇ ਵਿਚ ਇੱਕ ਮੁਹੱਲਾ ਕਲੀਨਿਕ ਖੋਲ੍ਹਣ ਲਈ ਮਾਣਯੋਗ MLA ਨਾਲ ਰਾਬਤਾ ਕਾਇਮ ਕਰਕੇ ਏਰੀਆ ਚੁਣ ਲਿਆ ਜਾਵੇ। ਮੁਹੱਲਾ ਕਲੀਨਿਕ ਖੋਲ੍ਹਣ ਲਈ ਆਪ ਵੱਲੋਂ ਚੁਣਏ ਗਏ ਏਰੀਏ ਦੀ ਪਛਾਣ ਕਰਕੇ ਜਾਣਕਾਰੀ 1 ਮਈ 2022 ਤੱਕ ਭੇਜਣੀ ਯਕੀਨੀ ਬਣਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -: