ਪਟਿਆਲਾ ਹਿੰਸਾ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਅਤੇ ਡੀਜੀਪੀ ਵੀਕੇ ਭਾਵਰਾ ਦੀ ਅਗਵਾਈ ਵਿੱਚ ਅਧਿਕਾਰੀ IG ਐੱਮ ਐੱਸ ਛੀਨਾ, SSP ਦੀਪਕ ਪਾਰਖੂ ਅਤੇ ਐੱਸ ਪੀ ਸਿਟੀ ਵਜ਼ੀਰ ਸਿੰਘ ਨੂੰ ਤਲਬ ਕੀਤਾ ਹੈ। ਇਨ੍ਹਾਂ ਦੀ ਥਾਂ ‘ਤੇ ਨਵੇਂ ਅਫਸਰ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਹਿੰਸਾ ‘ਤੇ ਸਖ਼ਤ ਨਾਰਾਜ਼ਗੀ ਜ਼ਾਹਰ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਜਿਸ ਵਿੱਚ ਇਸ ਹਿੰਸਾ ਵਿੱਚ ਪੁਲਿਸ ਅਤੇ ਪ੍ਰਸ਼ਾਸਨਿਕ ਲਾਪ੍ਰਵਾਹੀ ਦੀ ਜਾਂਚ ਕੀਤੀ ਜਾਵੇਗੀ। ਜਿਸ ਤੋਂ ਬਾਅਦ ਪਟਿਆਲਾ ਦੇ ਵੱਡੇ ਅਫਸਰਾਂ ਨੂੰ ਦੋਸ਼ੀ ਠਹਿਰਾਇਆ ਜਾ ਸਕਦਾ ਹੈ।
ਸ਼ੁੱਕਰਵਾਰ ਨੂੰ ਪਟਿਆਲਾ ‘ਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਲੋਕ ਆਹਮੋ-ਸਾਹਮਣੇ ਆ ਗਏ। ਹਿੰਦੂ ਜਥੇਬੰਦੀਆਂ ਮਾਰਚ ਕੱਢਣ ਦੀ ਤਿਆਰੀ ਕਰ ਰਹੀਆਂ ਸਨ। ਇਸ ਦੌਰਾਨ ਕੁਝ ਜਥੇਬੰਦੀਆਂ ਨੇ ਉਨ੍ਹਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਇਸ ਕਾਰਨ ਮਾਹੌਲ ਇੰਨਾ ਖਰਾਬ ਹੋ ਗਿਆ ਕਿ ਦੋਵਾਂ ਧਿਰਾਂ ਵਿਚਾਲੇ ਇੱਟਾਂ-ਪੱਥਰ ਵੀ ਚੱਲੇ।
ਵੀਡੀਓ ਲਈ ਕਲਿੱਕ ਕਰੋ -: