ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਕਿਸਾਨਾਂ ਦੇ ਹੱਕ ਵਿੱਚ ਵੱਡਾ ਫੈਸਲਾ ਲਿਆ ਹੈ। ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਦੀ ਸਰਕਾਰ ਵੱਲੋਂ ਮਦਦ ਕੀਤੀ ਜਾਵੇਗੀ। ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਦੀ ਮਦਦ ਰਾਸ਼ੀ ਦਿੱਤੀ ਜਾਵੇਗੀ।
ਦੱਸ ਦੇਈਏ ਕਿ 20 ਮਈ ਤੋਂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰ ਸਕਣਗੇ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਅਪੀਲ ਹੈ। ਝੋਨੇ ਦੀ ਸਿੱਧੀ ਬਿਜਾਈ ਕਿਸਾਨਾਂ ਲਈ ਫਾਇਦੇਮੰਦ ਸਾਬਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਕਰਕੇ ਸਾਡੇ ਧਰਤੀ ਦੇ ਪਾਣੀ ਦਾ ਪੱਧਰ ਬਹੁਤ ਡੂੰਘਾ ਜਾ ਚੁੱਕਾ ਹੈ। ਰੈੱਡ ਜ਼ੋਨ ਵਿੱਚ ਕਈ ਜ਼ਿਲ੍ਹੇ ਆ ਚੁੱਕੇ ਹਨ। ਖੇਤੀ ਮਾਹਰਾਂ ਨੇ ਝੋਨੇ ਦੀ ਬਿਜਾਈ ਦੇ ਕੁਝ ਤਰੀਕੇ ਕੱਢੇ ਹਨ। ਜੇ ਆਪਾਂ ਕੱਦੂ ਨਾ ਕਰਕੇ ਸਿੱਧੀ ਬਿਜਾਈ ਕਰਾਂਗੇ ਤਾਂ ਇਸ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਇਸ ਲਈ ਕਿਸਾਨ ਆਪਣੇ ਰਿਸ਼ਤੇਦਾਰਾਂ ਤੇ ਦੋਸਤਾਂ-ਮਿੱਤਰਾਂ, ਗੁਆਂਢੀਆਂ ਨੂੰ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ।
ਵੀਡੀਓ ਲਈ ਕਲਿੱਕ ਕਰੋ -: