ਲੁਧਿਆਣਾ ‘ਚ ਪੈਂਦੇ ਗੁਰਦੁਆਰਾ ਧੰਨ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਫੈਸਲਾ ਲਿਆ ਗਿਆ ਕਿ 5 ਮਈ ਨੂੰ ਵੱਡੀ ਗਿਣਤੀ ਵਿੱਚ ਕਿਸਾਨ ਲਖੀਮਪੁਰ ਖੀਰੀ ਰਵਾਨਾ ਹੋਣਗੇ ਤੇ 17 ਮਈ ਨੂੰ ਚੰਡੀਗੜ੍ਹ ਵਿੱਚ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਇਹ ਮੀਟਿੰਗ ਤਿੰਨ ਆਗੂਆਂ ਦੀ ਪ੍ਰਧਾਨਗੀ ਮੰਡਲ ਹਰਿੰਦਰ ਸਿੰਘ ਲੱਖੋਵਾਲ ਜਨਰਲ ਸਕੱਤਰ ਬੀਕੇਯੂ ਲੱਖੋਵਾਲ, ਬਲਵੰਤ ਸਿੰਘ ਬਹਿਰਾਮਕੇ ਸੂਬਾ ਪ੍ਰਧਾਨ ਬੀਕੇਯੂ ਬਹਿਰਾਮਕੇ, ਗੁਰਬਖਸ਼ ਸਿੰਘ ਸੂਬਾ ਪ੍ਰਧਾਨ ਜੈ ਕਿਸਾਨ ਅੰਦੋਲਨ ਹੇਠ ਹੋਈ।
ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ 5 ਮਈ ਨੂੰ ਪੰਜਾਬ ਤੋਂ ਵੱਡਾ ਕਾਫਲਾ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ, ਇਸ ਕਾਫਲੇ ਸੰਯੁਕਤ ਕਿਸਾਨ ਮੋਰਚੇ ਦੇ ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ, ਉਤਰ ਪ੍ਰਦੇਸ਼ ਆਦਿ ਦੇ ਆਗੂ ਵੀ ਸ਼ਾਮਲ ਹੋਣਗੇ।
ਲਖੀਮਪੁਰ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਤੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਇਨਸਾਫ ਦਿਵਾਉਣ ਲਈ ਲਖੀਮਪੁਰ ਖੀਰੀ ‘ਚ ਸ਼ਹੀਦ ਹੋਏ ਕਿਸਾਨਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਪ੍ਰਸ਼ਾਸਨ ਨਾਲ ਮੁਲਾਕਾਤ ਕਰੇਗਾ। ਤੇ ਜੇਲ੍ਹ ਅੰਦਰ ਕਿਸਾਨਾਂ ਨਾਲ ਮੁਲਾਕਾਤ ਵੀ ਕੀਤੀ ਜਾਵੇਗੀ।
ਪੰਜਾਬ ਦੀਆਂ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਵੱਡੀ ਗਿਣਤੀ ਵਿੱਚ ਟਰੈਕਟਰ-ਟਰਾਲੀਆਂ ਲੈ ਕੇ 17 ਮਈ ਨੂੰ ਚੰਡੀਗੜ੍ਹ ਜਾਣਗੀਆਂ ਤੇ ਉਥੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਗਜੀਤ ਸਿੰਘ ਡੱਲੇਵਾਲ, ਸੁਖਜਿੰਦਰ ਸਿੰਘ ਖੋਸਾ, ਗੁਰਮੀਤ ਸਿੰਘ ਮਹਿਮਾ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਾਗੜੀਆਂ, ਹਰਦੇਵ ਸਿੰਘ ਸੰਧੂ, ਹਰਸਲਿੰਦਰ ਸਿੰਘ, ਗੁਰਵਿੰਦਰ ਸਿੰਘ ਭੰਗੂ, ਸੁੱਚਾ ਸਿੰਘ ਲਾਧੂਪੁਰ, ਜਸਵਿੰਦਰ ਸਿੰਘ ਸਾਈਂਆਂ ਵਾਲਾ, ਬਲਵੀਰ ਸਿੰਘ ਰੰਧਾਵਾ, ਬਲਦੇਵ ਸਿੰਘ ਜੀਰਾ, ਜਸਵੀਰ ਸਿੰਘ, ਗੁਰਨਾਮ ਸਿੰਘ, ਬਖਸੀਸ ਸਿੰਘ, ਆਦਿ ਕਿਸਾਨ ਆਗੂ ਹਾਜ਼ਰ ਸਨ