ਪੰਜਾਬ ਦੇ ਪਟਿਆਲਾ ਵਿੱਚ ਹੋਈ ਹਿੰਸਾ ਨੂੰ 2 ਦਿਨ ਹੋ ਗਏ ਹਨ। ਪੰਜਾਬ ਦੇ ਪਟਿਆਲਾ ਵਿੱਚ ਹੋਏ ਹੰਗਾਮੇ ਨੂੰ ਲੈ ਕੇ ਪੰਜਾਬ ਸਰਕਾਰ ਲਗਾਤਾਰ ਨਿਸ਼ਾਨੇ ‘ਤੇ ਆ ਰਹੀ ਹੈ। ਵਿਰੋਧੀ ਪਾਰਟੀਆਂ CM ਮਾਨ ਸਰਕਾਰ ਦਾ ਲਗਾਤਾਰ ਘਿਰਾਓ ਕਰ ਰਹੀਆਂ ਹਨ । ਲਗਪਗ 2 ਦਿਨਾਂ ਦੀ ਚੁੱਪ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਇਸ ਮਾਮਲੇ ਨੂੰ ਲੈ ਕੇ ਵੱਡੀ ਗੱਲ ਕਹੀ ਹੈ। ਕੇਜਰੀਵਾਲ ਨੇ ਕਿਹਾ ਕਿ ਜੋ ਲੋਕ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨਗੇ, ਉਨ੍ਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਦੱਸ ਦੇਈਏ ਕਿ ਸ਼ਨੀਵਾਰ ਰਾਤ ਨੂੰ ਅਰਵਿੰਦ ਕੇਜਰੀਵਾਲ ਸੂਰਤ ਹਵਾਈ ਅੱਡੇ ‘ਤੇ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਿੰਸਾ ਜਾਂ ਤਣਾਅ ਪੈਦਾ ਕਰਨ ਵਾਲੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ । ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕਰਦਿਆਂ ਪਟਿਆਲਾ ਵਿੱਚ ਅਮਨ-ਸ਼ਾਂਤੀ ਕਾਇਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਇਸ ਦੇ ਨਾਲ ਹੀ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਇਸ ਸਮੇਂ ਪਟਿਆਲਾ ਵਿੱਚ ਪੂਰੀ ਸ਼ਾਂਤੀ ਹੈ। ਪੁਲਿਸ ਪ੍ਰਸ਼ਾਸਨ ਨੇ ਵਧੀਆ ਕੰਮ ਕਰਦੇ ਹੋਏ ਉੱਥੇ ਸ਼ਾਂਤੀ ਬਹਾਲ ਕਰ ਦਿੱਤੀ ਹੈ । ਜ਼ਿਕਰਯੋਗ ਹੈ ਕਿ ਪਟਿਆਲਾ ਵਿੱਚ ਖਾਲਿਸਤਾਨ ਵਿਰੋਧੀ ਮਾਰਚ ਨੂੰ ਲੈ ਕੇ ਦੋ ਧੜਿਆਂ ਵਿੱਚ ਹੋਈ ਝੜਪ ਹੋ ਗਈ ਸੀ। ਜਿਸ ਕਾਰਨ ਉੱਥੇ ਸਥਿਤੀ ਤਣਾਅਪੂਰਨ ਬਣੀ ਹੋਈ ਸੀ । ਜਿਸ ਤੋਂ ਬਾਅਦ ਇਲਾਕੇ ਵਿੱਚ ਕਰਫਿਊ ਲਗਾ ਦਿੱਤਾ ਗਿਆ ਸੀ ।
ਵੀਡੀਓ ਲਈ ਕਲਿੱਕ ਕਰੋ -: