ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਜਰਮਨੀ, ਡੈਨਮਾਰਕ ਅਤੇ ਫਰਾਂਸ ਦੀ ਯਾਤਰਾ ਤੋਂ ਪਹਿਲਾਂ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਦਾ ਯੂਰਪ ਦੌਰਾ ਅਜਿਹੇ ਸਮੇਂ ਆਇਆ ਹੈ ਜਦੋਂ ਇਹ ਖੇਤਰ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਯੂਰਪੀ ਭਾਈਵਾਲਾਂ ਨਾਲ ਭਾਰਤ ਦੀ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੁੰਦੇ ਹਨ।
ਪੀਐਮ ਮੋਦੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਜਰਮਨ ਚਾਂਸਲਰ ਓਲਾਫ ਸਕੋਲਜ਼ ਦੇ ਸੱਦੇ ‘ਤੇ 2 ਮਈ ਨੂੰ ਬਰਲਿਨ ਪਹੁੰਚਣਗੇ। ਉਨ੍ਹਾਂ ਕਿਹਾ ਕਿ ਉਹ ਫਿਰ ਆਪਣੇ ਡੈਨਿਸ਼ ਹਮਰੁਤਬਾ ਮੇਟੇ ਫਰੈਡਰਿਕਸਨ ਦੇ ਸੱਦੇ ‘ਤੇ 3-4 ਮਈ ਨੂੰ ਕੋਪਨਹੇਗਨ ਜਾਣਗੇ, ਜਿਸ ਦੌਰਾਨ ਦੁਵੱਲੀ ਗੱਲਬਾਤ ਹੋਵੇਗੀ ਅਤੇ ਦੂਜਾ ਭਾਰਤ-ਨੋਰਡਿਕ ਸੰਮੇਲਨ ਵੀ ਹੋਵੇਗਾ।
ਪੀਐਮ ਮੋਦੀ ਨੇ ਕਿਹਾ, ‘ਭਾਰਤ ਪਰਤਣ ਦੌਰਾਨ ਮੈਂ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਮੁਲਾਕਾਤ ਲਈ ਪੈਰਿਸ, ਫਰਾਂਸ ਵਿੱਚ ਕੁਝ ਸਮੇਂ ਲਈ ਰੁਕਾਂਗਾ। ਆਪਣੀ ਯਾਤਰਾ ਰਾਹੀਂ, ਮੈਂ ਯੂਰਪੀ ਭਾਈਵਾਲਾਂ ਨਾਲ ਸਹਿਯੋਗ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਚਾਹੁੰਦਾ ਹਾਂ, ਜੋ ਸ਼ਾਂਤੀ ਅਤੇ ਖੁਸ਼ਹਾਲੀ ਦੀ ਪ੍ਰਾਪਤੀ ਵਿੱਚ ਭਾਰਤ ਦੇ ਮਹੱਤਵਪੂਰਨ ਭਾਈਵਾਲ ਹਨ।’
ਵੀਡੀਓ ਲਈ ਕਲਿੱਕ ਕਰੋ -: