ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਸੱਦੇ ‘ਤੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਪਹਿਲਾਂ ਸ਼ਾਮ ਨੂੰ 4 ਵਜੇ ਸੱਦੀ ਗਈ ਸੀ ਪਰ ਹੁਣ ਸਮਾਂ ਬਦਲ ਕੇ ਸਵੇਰੇ 10.30 ਵਜੇ ਕਰ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਸੂਬੇ ਦੀ ਵਿੱਤੀ ਹਾਲਤ ਦੇ ਸਬੰਧ ਵਿੱਚ ਚਰਚਾ ਕਰ ਕੇ ਆਮਦਨ ਵਿੱਚ ਵਾਧੇ ਲਈ ਫ਼ੈਸਲੇ ਲਏ ਜਾ ਸਕਦੇ ਹਨ। ਸੂਬੇ ’ਤੇ ਵਿੱਤੀ ਬੋਝ ਘਟਾਉਣ ਲਈ ਮਾਨ ਸਰਕਾਰ ਵੱਲੋਂ ਪਹਿਲਾਂ ਹੀ ਵਿਧਾਇਕਾਂ ਲਈ ਸਿੰਗਲ ਪੈਨਸ਼ਨ ਸਕੀਮ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਸ ਐਲਾਨ ਨੂੰ ਸੋਮਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਲਾਗੂ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਸ ਮੀਟਿੰਗ ਵਿੱਚ ਵਿਧਾਇਕਾਂ ਵੱਲੋਂ ਆਪਣਾ ਇਨਕਮ ਟੈਕਸ ਖ਼ੁਦ ਭਰਨ ਸਬੰਧੀ ਫ਼ੈਸਲਾ ਲਿਆ ਜਾਵੇਗਾ ।
ਪੰਜਾਬ ਸਰਕਾਰ ਹੁਣ ਤੱਕ ਜ਼ਿਆਦਾਤਰ ਵਿਧਾਇਕਾਂ ਦਾ ਇਨਕਮ ਟੈਕਸ ਭਰ ਰਹੀ ਹੈ। ਇਸ ਬਾਰੇ ਸਵਾਲ ਚੁੱਕੇ ਜਾ ਰਹੇ ਸਨ ਕਿ ਜੇਕਰ ਆਮਦਨ ਵਿਧਾਇਕਾਂ ਦੀ ਹੈ ਤਾਂ ਸਰਕਾਰ ਇਨਕਮ ਟੈਕਸ ਕਿਉਂ ਭਰੇ । ਕਾਂਗਰਸ ਸਰਕਾਰ ਦੌਰਾਨ 4 ਸਾਲਾਂ ਵਿੱਚ ਪੌਣੇ 3 ਕਰੋੜ ਰੁਪਏ ਦਾ ਇਨਕਮ ਟੈਕਸ ਭਰਿਆ ਗਿਆ। ਸਰਕਾਰ 117 ਵਿੱਚੋਂ 93 ਵਿਧਾਇਕਾਂ ਦਾ ਇਨਕਮ ਟੈਕਸ ਭਰਦੀ ਰਾਹੀਂ ਹੈ ।
ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫੈਸਲਾ, ਹੁਣ ਵਿਧਾਇਕ ਆਪਣੀ ਜੇਬ ‘ਚੋਂ ਭਰਨਗੇ ਟੈਕਸ, ਭਲਕੇ ਹੋ ਸਕਦੈ ਐਲਾਨ
ਦੱਸ ਦੇਈਏ ਕਿ ਕੈਪਟਨ ਸਰਕਾਰ ਸਮੇਂ ਵੀ ਇਹ ਮੁੱਦਾ ਵਿਧਾਨ ਸਭਾ ਵਿੱਚ ਚੁੱਕਿਆ ਗਿਆ ਸੀ ਪਰ ਇਸ ਬਾਰੇ ਕੋਈ ਸਹਿਮਤੀ ਨਹੀਂ ਸੀ ਬਣ ਸਕੀ ਸੀ । ਕੁਝ ਕੁ ਵਿਧਾਇਕ ਹੀ ਖ਼ੁਦ ਆਪਣਾ ਇਨਕਮ ਟੈਕਸ ਭਰਨ ਲਈ ਰਾਜ਼ੀ ਹੋਏ ਸਨ ਪਰ ਹੁਣ ‘ਆਪ’ ਸਰਕਾਰ ਵਿੱਚ ਵੱਡੇ ਬਹੁਮਤ ਕਾਰਨ ਅਪਣਾ ਟੈਕਸ ਆਪ ਭਰਨ ਦੀ ਵਿਧਾਇਕਾਂ ਵਿੱਚ ਸਹਿਮਤੀ ਹੋਣ ਕਾਰਨ ਸਰਕਾਰ ਨੂੰ ਫ਼ੈਸਲਾ ਲੈਣਾ ਆਸਾਨ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ -: