CM ਮਾਨ ਦੇ ਪੰਜਾਬ ਦੇ ਲੋਕਾਂ ਨੂੰ ਕਈ ਵੱਡੇ ਤੋਹਫ਼ੇ ਦਿੱਤੇ। ਉਨ੍ਹਾਂ ਨੇ ਟਵੀਟ ਕਰ ਇਹ ਜਾਣਕਾਰੀ ਸਾਂਝੀ ਕੀਤੀ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਵਜਾਰਤ ਵੱਲੋਂ ਕਈ ਵੱਡੇ ਫੈਸਲੇ ਲਏ ਗਏ ਹਨ। ਵੱਖ ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ ਦਿੱਤੀ ਗਈ ਹੈ। ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ ਮਿਲੀ ਹੈ।
ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ 41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ ਮਿਲੀ ਹੈ। ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ ਹੈ ਹੁਣ ਤੋਂ ਫੀਸ ਕਿਸ਼ਤਾਂ ਵਿੱਚ ਜਮਾ ਹੋ ਸਕੇਗੀ। ਉਨ੍ਹਾਂ ਕਿਹਾ ਇਹ ਸਿਰਫ ਐਲਾਨ ਨਹੀਂ ਜੋ ਕਹਿੰਦੇ ਹਾਂ, ਉਹ ਕਰਦੇ ਹਾਂ।
ਵੀਡੀਓ ਲਈ ਕਲਿੱਕ ਕਰੋ -: