ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਮੁਆਫ਼ੀ ਪਟੀਸ਼ਨ ’ਤੇ ਦੋ ਮਹੀਨਿਆਂ ਵਿੱਚ ਫ਼ੈਸਲਾ ਕਰਨ ਲਈ ਕਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸੁਪਰੀਮ ਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ।
ਸ. ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ‘ਭਾਰਤ ਸਰਕਾਰ ਵੱਲੋਂ ਸਿੱਖ ਮਸਲਿਆਂ ਨੂੰ ਹੱਲ ਕਰਨ ਦੀ ਗੱਲ ਸੁਣ ਕੇ ਬਹੁਤ ਚੰਗਾ ਲੱਗਾ। ਅੱਜ ਦਾ ਸਭ ਤੋਂ ਵੱਡਾ ਸਿੱਖ ਮਸਲਾ ਸ: ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਰਾਜੋਆਣਾ ਸਣੇ ਬੰਦੀ ਸਿੰਘਾਂ ਦੀ ਰਿਹਾਈ ਹੈ। ਉਹ ਆਪਣੀ ਸਜ਼ਾ ਤੋਂ ਵੱਧ ਸਾਲ ਜੇਲ੍ਹ ਵਿੱਚ ਬਿਤਾ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਹਰ ਕੋਈ ਇਹ ਵੀ ਉਮੀਦ ਕਰਦਾ ਹੈ ਕਿ ਭਾਰਤ ਸਰਕਾਰ ਸਿੱਖ ਲੋਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਜਿਵੇਂ ਕਿ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਦਖਲ ਦੇਣ ਦੀਆਂ ਕੋਝੀਆਂ ਸਾਜ਼ਿਸ਼ਾਂ ਨੂੰ ਰੋਕੇਗੀ।’
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਭਲਕੇ ਬਾਅਦ ਦੁਪਹਿਰ 3 ਵਜੇ ਚੰਡੀਗੜ੍ਹ ਵਿਖੇ ਬੁਲਾਈ ਹੈ। ਕਮੇਟੀ ਸਿੱਖ ਕੈਦੀਆਂ ਦੀ ਰਿਹਾਈ, ਬਿਜਲੀ ਸੰਕਟ, ਅਮਨ-ਕਾਨੂੰਨ ਦੀ ਅਸਫਲਤਾ ਅਤੇ ਸੂਬੇ ਦੀ ਮੌਜੂਦਾ ਸਿਆਸੀ ਸਥਿਤੀ ਬਾਰੇ ਚਰਚਾ ਕਰੇਗੀ। ਸੁਖਬੀਰ ਸਿੰਘ ਬਾਦਲ ਇਸ ਦੀ ਪ੍ਰਧਾਨਗੀ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਹ ਵੀ ਪੜ੍ਹੋ : ਭਾਈ ਰਾਜੋਆਣਾ ਦੀ ਸਜ਼ਾ ਨੂੰ ਲੈ ਕੇ ਸੁਪਰੀਮ ਕੋਰਟ ਦਾ ਹੁਕਮ , ਕਿਹਾ-“ਕੇਂਦਰ 2 ਮਹੀਨਿਆਂ ‘ਚ ਲਵੇ ਫੈਸਲਾ”
ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ ਨੂੰ ਸਾਲ 2007 ਵਿੱਚ ਵਿਸ਼ੇਸ਼ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਸੀ। ਉਹ 26 ਸਾਲਾਂ ਤੋਂ ਜੇਲ੍ਹ ਵਿੱਚ ਹਨ ਅਤੇ ਉਨ੍ਹਾਂ ਦੀ ਰਹਿਮ ਪਟੀਸ਼ਨ 9 ਸਾਲਾਂ ਤੋਂ ਕੇਂਦਰ ਸਰਕਾਰ ਕੋਲ ਪੈਂਡਿੰਗ ਹੈ । ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਮੁਆਫੀ ‘ਤੇ ਫੈਸਲਾ ਲੈਣ ਲਈ 30 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਸੀ।