ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਸਾਬਕਾ ਵਾਈਸ ਚੇਅਰਪਰਸਨ ਰਜਿੰਦਰ ਕੌਰ ਭੱਠਲ ਨੂੰ ਚੰਡੀਗੜ੍ਹ ਦੀ ਸਰਕਾਰੀ ਕੋਠੀ 5 ਮਈ ਤੱਕ ਖਾਲੀ ਕਰਨ ਦੇ ਹੁਕਮ ਭੇਜੇ ਗਏ ਹਨ, ਇਸ ਨੂੰ ਲੈ ਕੇ ਸਰਕਾਰ ਵੱਲੋਂ ਨੋਟਿਸ ਭੇਜਿਆ ਗਿਆ ਹੈ।
ਉਨ੍ਹਾਂ ਨੂੰ ਵਾਈਸਚੇਅਰਪਸਨ (ਕੈਬਨਿਟ ਰੈਂਕ) ਪੰਜਾਬ ਰਾਜ ਬੋਰਡ ਦੇ ਅਹੁਦੇ ‘ਤੇ ਹੁੰਦੇ ਹੋਏ ਸਰਕਾਰ ਵੱਲੋਂ ਕੈਬਨਿਟ ਮੰਤਰਲੀ ਸਾਹਿਬਾਨਾਂ ਦੀ ਤਰਜ ‘ਤੇ ਮੁੱਖ ਮੰਤਰੀ ਪੂਲ ਦੀ ਕੋਠੀ ਨੰ. 8, ਸੈਕਟਰ 2, ਚੰਡੀਗੜ੍ਹ ਅਲਾਟ ਕੀਤੀ ਗਈ ਸੀ।
ਮੁੱਖ ਮੰਤਰੀ ਭਗਵੰਤ ਮਾਨ 20 ਅਪ੍ਰੈਲ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਯੋਜਨਾ ਬੋਰਡ ਨੂੰ ਭੰਗ ਕਰ ਦਿੱਤਾ ਗਿਆ ਹੈ, ਜਿਸ ਕਰਕੇ ਹੁਣ ਉਹ ਕੈਬਨਿਟ ਦੇ ਰੁਤਬੇ ਤੋਂ ਹੱਟ ਚੁੱਕੇ ਹਨ। ਇਸ ਲਈ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ ਯਾਨੀ 5 ਮਈ ਤੱਕ ਹੀ ਰਿਟੇਨ ਕੀਤਾ ਜਾ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਇਸ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਕੀ ਅਫਸਰ ਵੱਲੋਂ ਬੀਬੀ ਰਜਿੰਦਰ ਕੌਰ ਭੱਠਲ ਨੂੰ ਨੋਟਿਸ ਭੇਜ ਕੇ ਇਸ ਕੋਠੀ ਨੂੰ ਤੁਰੰਤ ਖਾਲੀ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਲੋਕ ਨਿਰਮਾਣ ਵਿਭਾਗ ਇਸ ਦਾ ਕਬਜ਼ਾ ਲੈ ਸਕੇ।