ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਫਿਰ ਤੋਂ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ 2568 ਨਵੇਂ ਮਾਮਲੇ ਸਾਹਮਣੇ ਆਏ ਹਨ। ਇਹ ਇੱਕ ਦਿਨ ਦੇ ਮੁਕਾਬਲੇ 18.7 ਫੀਸਦੀ ਘੱਟ ਹਨ । 5 ਦਿਨਾਂ ਬਾਅਦ ਇਹ ਪਹਿਲਾ ਮੌਕਾ ਹੈ, ਜਦੋਂ 3 ਹਜ਼ਾਰ ਤੋਂ ਘੱਟ ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ । ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਐਕਟਿਵ ਕੇਸਾਂ ਦੀ ਕੁੱਲ ਗਿਣਤੀ 19 ਹਜ਼ਾਰ ਨੂੰ ਪਾਰ ਕਰ ਗਈ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਦਿੱਤੀ ਗਈ ਜਾਣਕਾਰੀ ਅਨੁਸਾਰ ਦੇਸ਼ ਵਿੱਚ ਇਸ ਸਮੇਂ 19,137 ਐਕਟਿਵ ਕੇਸ ਹਨ। ਇੱਕ ਦਿਨ ਪਹਿਲਾਂ ਦੇ ਮੁਕਾਬਲੇ ਇਸ ਵਿੱਚ 363 ਦੀ ਕਮੀ ਆਈ ਹੈ। ਐਕਟਿਵ ਕੇਸ ਕੁੱਲ ਸੰਕ੍ਰਮਣ ਦਾ 0.04 ਫੀਸਦੀ ਹੋ ਗਿਆ ਹੈ।
ਇਹ ਵੀ ਪੜ੍ਹੋ: ਸਾਬਕਾ CM ਬੀਬੀ ਭੱਠਲ ਨੂੰ 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਦੇ ਹੁਕਮ, ਸਰਕਾਰ ਨੇ ਭੇਜਿਆ ਨੋਟਿਸ
ਸਿਹਤ ਮੰਤਰਾਲੇ ਨੇ ਦੱਸਿਆ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਕਾਰਨ ਦੇਸ਼ ਵਿੱਚ 20 ਲੋਕਾਂ ਦੀ ਮੌਤ ਹੋਈ ਹੈ। ਇਨ੍ਹਾਂ ਵਿੱਚੋਂ 15 ਮੌਤਾਂ ਉਹ ਹਨ ਜੋ ਕੇਰਲਾ ਵਿੱਚ ਪਿਛਲੇ ਦਿਨੀਂ ਹੋਈਆਂ ਸਨ । ਦੇਸ਼ ਵਿੱਚ ਹੁਣ ਤੱਕ ਕੋਰੋਨਾ ਕਾਰਨ 5,23,889 ਮੌਤਾਂ ਦਰਜ ਕੀਤੀਆਂ ਗਈਆਂ ਹਨ । ਕੋਰੋਨਾ ਮਾਮਲਿਆਂ ਦੀ ਰਿਕਵਰੀ ਦੀ ਪ੍ਰਤੀਸ਼ਤਤਾ 98.74 ਪ੍ਰਤੀਸ਼ਤ ਹੈ। ਪਿਛਲੇ 24 ਘੰਟਿਆਂ ਦੌਰਾਨ 2911 ਮਰੀਜ਼ ਠੀਕ ਹੋਏ ਹਨ। ਹੁਣ ਤੱਕ ਕੁੱਲ 4,25,41,887 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਦੱਸ ਦੇਈਏ ਕਿ ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਰਫਤਾਰ ਹੁਣ ਹੌਲੀ-ਹੌਲੀ ਘੱਟ ਹੋ ਰਹੀ ਹੈ। 26 ਅਪ੍ਰੈਲ ਤੋਂ ਬਾਅਦ ਤੋਂ ਰੋਜ਼ਾਨਾ 3 ਹਜ਼ਾਰ ਤੋਂ ਵੱਧ ਕੋਰੋਨਾ ਕੇਸ ਆ ਰਹੇ ਸਨ, ਜੋ ਕਿ 29 ਅਪ੍ਰੈਲ ਨੂੰ ਸਿਖਰ ‘ਤੇ ਸੀ । 26 ਅਪ੍ਰੈਲ ਤੋਂ ਬਾਅਦ ਇਹ ਪਹਿਲੀ ਵਾਰ ਹੈ, ਜਦੋਂ ਕੇਸਾਂ ਦੀ ਕੁੱਲ ਗਿਣਤੀ 3 ਹਜ਼ਾਰ ਤੋਂ ਹੇਠਾਂ ਰਹੀ ਹੈ। 26 ਅਪ੍ਰੈਲ ਨੂੰ 2927 ਮਾਮਲੇ ਸਾਹਮਣੇ ਆਏ ਸਨ।
ਵੀਡੀਓ ਲਈ ਕਲਿੱਕ ਕਰੋ -: