ਪੰਜਾਬ ਕਾਂਗਰਸ ਦੇ ਵਫਦ ਨੇ ਅੱਜ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਦੇ ਨਾਲ-ਨਾਲ ਪੰਜਾਬ ਸਰਕਾਰ ਤੇ ਦਿੱਲੀ ਦੇ ਐਨਸੀਟੀ ਦੇ ਆਪਣੇ-ਆਪਣੇ ਮੁੱਖ ਮੰਤਰੀਆਂ ਦੁਆਰਾ ਦਸਤਖਤ ਕੀਤੇ ਗਏ ਗੈਰ-ਕਾਨੂੰਨੀ ਗਿਆਨ ਵੰਡ ਸਮਝੌਤੇ ਨੂੰ ਰੱਦ ਕਰਨ ਦਾ ਮੁੱਦਾ ਵੀ ਚੁੱਕਿਆ।
ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ, ਡਿਪਟੀ ਸੀਐੱਲਪੀ ਨੇਤਾ ਡਾ. ਰਾਜਕੁਮਾਰ, ਸੂਬਾ ਕਾਂਗਰਸ ਦੇ ਮੀਤ ਪ੍ਰਧਾਨ ਸੁੰਦਰ ਸ਼ਾਮ ਅਰੋੜਾ ਤੇ ਜਨਰਲ ਸਕੱਤਰ ਕੈਪਟਨ ਸੰਧੂ ਵੀ ਹਾਜ਼ਰ ਸਨ।
ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਵਿਰੋਧੀ ਪਾਰਟੀ ਵਜੋਂ ਕਾਂਗਰਸ ਪਾਰਟੀ ਦੀ ਭੂਮਿਕਾ ਹੋਰ ਵੀ ਅਹਿਮ ਹੈ ਕਿਉਂਕਿ ‘ਆਪ’ ਸਰਕਾਰ ਪਹਿਲਾਂ ਹੀ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਇਸ ਸਰਕਾਰ ਦੀਆਂ ਉਮੀਦਾਂ ਤੋਂ ਮੋਹਭੰਗ ਹੋ ਚੁੱਕਾ ਹੈ। ਉਹ ਸਰਕਾਰ ਨੂੰ ਆਪਣੇ ਵਾਅਦਿਆਂ ਦੀ ਯਾਦ ਦਿਵਾਉਣ ਲਈ ਸੂਬਾ ਪੱਧਰੀ ਪ੍ਰੋਗਰਾਮ ਦਾ ਵੀ ਐਲਾਨ ਕਰਨਗੇ ਤਾਂ ਜੋ ਸਰਕਾਰ ਆਪਣੇ ਵਾਅਦਿਆਂ ਤੋਂ ਪਿੱਛੇ ਨਾ ਹਟੇ।
ਵੀਡੀਓ ਲਈ ਕਲਿੱਕ ਕਰੋ -: