ਪਿੰਡ ਨਾਰੀਕੇ (ਮਾਲੇਰਕੋਟਲਾ) ਦੇ ਪਟਵਾਰੀ ਤੇ ਦਿ ਰੈਵਨਿਊ ਪਟਵਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਦੀਦਾਰ ਸਿੰਘ ਛੋਕਰਾਂ ਨੂੰ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਨ ਖ਼ਿਲਾਫ਼ ਪੰਜਾਬ ਭਰ ਦੇ ਪਟਵਾਰੀਆਂ ਤੇ ਕਾਨੂੰਗੋਆਂ ਵੱਲੋਂ 4 ਮਈ ਤੋਂ 15 ਮਈ ਤੱਕ ਸਮੂਹਿਕ ਛੁੱਟੀ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ।
ਇਸ ਤੋਂ ਪਹਿਲਾਂ ਸੰਗਰੂਰ ਤੇ ਮਾਲੇਰਕੋਟਲਾ ਦੇ ਸਮੁੱਚੇ ਪਟਵਾਰੀ ਤੇ ਕਾਨੂੰਗੋ 27 ਅਪਰੈਲ ਤੋਂ ਸਮੁੱਚਾ ਕੰਮਕਾਜ ਠੱਪ ਕਰ ਕੇ ਸਮੂਹਿਕ ਛੁੱਟੀ ’ਤੇ ਚੱਲ ਰਹੇ ਸਨ ਪਰ ਅੱਜ ਦਿ ਰੈਵਨਿਊ ਪਟਵਾਰ ਯੂਨੀਅਨ ਪੰਜਾਬ ਤੇ ਦਿ ਰੈਵਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਵੱਲੋਂ ਲੁਧਿਆਣਾ ਵਿੱਚ ਕੀਤੀ ਸਾਂਝੀ ਮੀਟਿੰਗ ਦੌਰਾਨ ਸੰਘਰਸ਼ ਨੂੰ ਸੂਬਾ ਪੱਧਰ ’ਤੇ ਲਿਜਾਣ ਅਤੇ ਭਲਕੇ 4 ਮਈ ਤੋਂ ਸਮੂਹਿਕ ਛੁੱਟੀ ’ਤੇ ਜਾਣ ਦਾ ਫ਼ੈਸਲਾ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -: