ਬੁਲਡੋਜ਼ਰ ਐਕਸ਼ਨ ਪਿਛਲੇ ਸਮੇਂ ਵਿੱਚ ਦੇਸ਼ ਵਿੱਚ ਕਾਫੀ ਸੁਰਖੀਆਂ ਵਿੱਚ ਰਿਹਾ ਹੈ। ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫਿਰ ਬੁਲਡੋਜ਼ਰ ਦੀ ਕਾਰਵਾਈ ਹੋਣ ਜਾ ਰਹੀ ਹੈ। MCD ਨੇ ਕਬਜ਼ਿਆਂ ਖਿਲਾਫ ਬੁਲਡੋਜ਼ਰ ਦੀ ਕਾਰਵਾਈ ਦਾ ਬਲਿਊ ਪ੍ਰਿੰਟ ਤਿਆਰ ਕਰ ਲਿਆ ਹੈ। ਇਸ ਦੇ ਅਨੁਸਾਰ 9 ਮਈ ਨੂੰ ਸ਼ਾਹੀਨ ਬਾਗ ਵਿੱਚ ਬੁਲਡੋਜ਼ਰ ਚਲਾਇਆ ਜਾਵੇਗਾ।
ਜਾਣਕਾਰੀ ਮੁਤਾਬਕ ਦੱਖਣੀ ਦਿੱਲੀ ਨਗਰ ਨਿਗਮ ਨੇ ਕਬਜ਼ੇ ਹਟਾਉਣ ਲਈ ਨੋਟਿਸ ਜਾਰੀ ਕੀਤਾ ਹੈ। SDMC ਨੇ ਓਖਲਾ ਅਤੇ ਸ਼ਾਹੀਨ ਬਾਗ ‘ਚ ਕਬਜ਼ੇ ਹਟਾਉਣ ਲਈ ਐਕਸ਼ਨ ਪਲਾਨ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਇਹ ਵੀ ਸੰਕੇਤ ਮਿਲੇ ਹਨ ਕਿ ਕਬਜੇ ਕਰਨ ਵਾਲੇ ਆਪਣਾ ਸਮਾਨ ਬੰਨ੍ਹ ਲੈਣ ਨਹੀਂ ਤਾਂ ਸਮਾਨ ਜ਼ਬਤ ਕਰ ਲਿਆ ਜਾਵੇਗਾ।
ਐਸਡੀਐਮਸੀ ਨੇ ਕਬਜ਼ਿਆਂ ਖ਼ਿਲਾਫ਼ ਬੁਲਡੋਜ਼ਰ ਦੀ ਕਾਰਵਾਈ ਲਈ ਵਾਧੂ ਪੁਲੀਸ ਫੋਰਸ ਦੀ ਮੰਗ ਕੀਤੀ ਹੈ। ਨੋਟਿਸ ਵਿੱਚ ਮਹਿਲਾ ਪੁਲਿਸ ਬਲ ਦੀ ਵੀ ਮੰਗ ਕੀਤੀ ਗਈ ਹੈ। ਐਸਡੀਐਮਸੀ ਨੇ ਪ੍ਰਸ਼ਾਸਨ ਤੋਂ ਸਹਿਯੋਗ ਦੀ ਮੰਗ ਕੀਤੀ ਹੈ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਪਹਿਲਾਂ ਤੋਂ ਹੀ ਰੋਕਿਆ ਜਾ ਸਕੇ। ਦੱਸ ਦੇਈਏ ਕਿ ਇਹ ਮੁਹਿੰਮ 13 ਮਈ ਤੱਕ ਚੱਲੇਗੀ।
ਵੀਡੀਓ ਲਈ ਕਲਿੱਕ ਕਰੋ -: