ਬੀਤੇ ਦਿਨੀਂ ਸੋਸ਼ਲ ਮੀਡੀਆ ‘ਤੇ ਇੱਕ ਨੂੰਹ ਵੱਲੋਂ ਆਪਣੀ ਬਜ਼ੁਰਗ ਸੱਸ ਨੂੰ ਗਾਲ੍ਹਾਂ ਕੱਢਦਿਆਂ ਤੇ ਕੁੱਟਦਿਆਂ ਦੀ ਵੀਡੀਓ ਵਾਇਰਲ ਹੋਣ ਮਗਰੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਸਖਤ ਨੋਟਿਸ ਲਿਆ ਹੈ।
ਬੀਤੇ ਦਿਨ ਇਸ ਸਿਰਲੇਖ ਹੇਠ ‘ਬਜ਼ੁਰਗ ਤੇ ਲਾਚਾਰ ਸੱਸ ਉਪਰ ਨੂੰਹ ਦਾ ਅੰਨਾ ਤੇ ਬੇਤਹਾਸ਼ਾ ਤਸ਼ੱਦਦ ਭੱਦੀ ਸ਼ਬਦਾਵਲੀ, ਵੇਖ ਕੇ ਤੁਹਾਡੇ ਵੀ ਰੌਂਗਟੇ ਖੜ੍ਹੇ ਹੋ ਜਾਣਗੇ’ ਇੱਕ ਵੀਡੀਓ ਵਾਇਰਲ ਹੋਈ ਸੀ। ਪੰਜਾਬ ਮਹਿਲਾ ਕਮਿਸ਼ਨ ਵੱਲੋਂ ਇਸ ਵੀਡੀਓ ਦਾ ਸਖਤ ਨੋਟਿਸ ਲਿਆ ਗਿਆ ਹੈ ਤੇ ਇਸ ਦੀ ਤੁਰੰਤ ਪੜਤਾਲ ਕਰਨ ਦੇ ਹੁਕਮ ਦਿੱਤੇ ਗਏ ਹਨ।
ਇਹ ਵੀਡੀਓ ਤਰਨਤਾਰਨ ਦੇ ਪਿੰਡ ਸੂਰਵਿੰਡ ਦੀ ਦੱਸੀ ਜਾ ਰਹੀ ਹੈ। ਇਸ ਵੀਡੀਓ ਵਿੱਚ ਦਿਖਾਈ ਦੇ ਰਿਹਾ ਹੈ ਕਿ ਨੂੰਹ ਆਪਣੀ ਬਜ਼ੁਰਗ ਸੱਸ ਪ੍ਰੀਤਮ ਕੌਰ ਨੂੰ ਗੰਦੀਆਂ ਗਾਲ੍ਹਾਂ ਕੱਢ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਉਸ ਦੇ ਪਤੀ ਦੀ ਮੌਤ ਹੋ ਚੁੱਕੀ ਹੈ। ਉਹ ਉਹ ਕੰਨਾਂ ਤੋਂ ਸੁਣਨ ਤੋਂ ਵੀ ਅਸਮਰੱਥ ਹੈ। ਵੀਡੀਓ ਵਿੱਚ ਨਜ਼ਰ ਆ ਰਿਹਾ ਹੈ ਕਿ ਉਸ ਦੀ ਨੂੰਹ ਉਸ ਨਾਲ ਮਾਰ-ਕੁੱਟ ਵੀ ਕਰ ਰਹੀ ਹੈ। ਇਸ ਦੌਰਾਨ ਬਜ਼ੁਰਗ ਔਰਤ ਕੁਰਸੀ ਤੋਂ ਵੀ ਡਿੱਗ ਜਾਂਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਇਸ ਵੀਡੀਓ ਦਾ ਸਖਤ ਐਕਸ਼ਨ ਲੈਂਦੇ ਹੋਏ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ ਤੇ 6 ਮਈ ਤੱਕ ਸਟੇਟ ਰਿਪੋਰਟ ਦਾਖਲ ਕਰਵਾਉਣ ਲਈ ਕਿਹਾ ਹੈ।