ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕਾਰੋਬਾਰ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਤੇ 7 ਲੋਕਾਂ ‘ਤੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਬੰਦੇ ਦੀ ਬੀਤੇ ਦਿਨੀਂ ਨਸ਼ਾ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਮਗਰੋਂ ਇਹ ਕਾਰਵਾਈ ਕੀਤੀ ਗਈ।
ਫਰੀਦਕੋਟ ‘ਚ ਰੇਲਵੇ ਟਰੈਕ ‘ਤੇ ਬੈਠ ਕੇ ਸ਼ਰੇਆਮ ਨਸ਼ਾ ਵੇਚ ਰਿਹਾ ਸੀ। ਨੇੜੇ ਹੀ ਕੁਝ ਨੌਜਵਾਨ ਨਸ਼ਾ ਵੇਚਣ ਵਾਲੇ ਨੌਜਵਾਨ ਨੂੰ ਪੈਸੇ ਦੇ ਕੇ ਇੱਕ ਪੁੜੀ ਖਰੀਦ ਰਹੇ ਹਨ। ਵੀਡੀਓ ਵਿੱਚ ਇੱਕ ਨੌਜਵਾਨ ਕਹਿ ਰਿਹਾ ਹੈ ਕਿ 400 ਰੁਪਏ ਦੇ ਕੇ ਇੱਕ ਪੁੜੀ ਖਰੀਦ ਰਿਹਾ ਹੈ ਤਾਂ ਕੋਈ 800 ਰੁਪਏ ਦੇ ਕੇ ਦੋ ਪੁੜੀਆਂ ਖਰੀਦ ਰਿਹਾ ਹੈ।
ਵੀਡੀਓ ਵਿੱਚ ਨਸ਼ਾ ਵੇਚਣ ਵਾਲੇ ਨੌਜਵਾਨ ਦਾ ਨਾਂ ਜੱਗੀ ਹੈ, ਜੋ ਆਪਣੀ ਜੇਬ ਤੋਂ ਨਸ਼ਾ ਕੱਢ ਕੇ ਲਿਫਾਫਾ ਕੱਢ ਕੇ ਪੁੜੀਆਂ ਬਣਾ ਕੇ ਨੌਜਵਾਨਾਂ ਨੂੰ ਵੇਚ ਰਿਹਾ ਸੀ।
ਇਸ ਮਾਮਲੇ ਵਿੱਚ ਜੱਗੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ 7 ਖਿਲਾਫ FIR ਦਰਜ ਕੀਤੀ ਗਈ ਹੈ। ਪਰਚੇ ਵਿੱਚ ਮੇਨ ਸਪਲਾਇਰ ਦਾ ਨਾਂ ਰਵੀ ਹੈ।
ਵੀਡੀਓ ਲਈ ਕਲਿੱਕ ਕਰੋ -: