ਬਟਾਲਾ ਦੇ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਅੱਜ ਵੱਡਾ ਹਾਦਸਾ ਵਾਪਰ ਗਿਆ। ਬੱਸ ਵਿਚ 42 ਬੱਚੇ ਸਵਾਰ ਸਨ। ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਘਰਾਂ ਨੂੰ ਛੱਡਣ ਜਾ ਰਹੀ ਕਿ ਰਸਤੇ ਵਿਚ ਕਿਸਾਨਾਂ ਵਲੋਂ ਨਾੜ ਨੂੰ ਲੱਗੀ ਅੱਗ ਕਾਰਨ ਬੱਸ ਡਰਾਈਵਰ ਬੱਸ ਤੋਂ ਸੰਤੁਲਨ ਗੁਆ ਬੈਠਾ ਤੇ ਬੱਸ ਖੇਤਾਂ ‘ਚ ਪਲਟ ਗਈ ਤੇ ਵੇਖਦੇ ਹੀ ਵੇਖਦੇ ਅੱਗ ਨੇ ਬੱਸ ਨੂੰ ਆਪਣੀ ਚਪੇਟ ‘ਚ ਲੈ ਲਿਆ।
ਸਿੱਖਿਆ ਮੰਤਰੀ ਮੀਤ ਸਿੰਘ ਹੇਅਰ ਨੇ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਨਾਲ ਵਾਪਰੇ ਹਾਦਸੇ ‘ਤੇ ਗਹਿਰਾ ਦੁੱਖ ਪ੍ਰਗਟਾਇਆ। ਉਨ੍ਹਾਂ ਨੇ ਇਸ ਸੰਬੰਧੀ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਜੀ ਨਾਲ ਗੱਲ ਕਰਕੇ ਰਿਪੋਰਟ ਲਈ ਅਤੇ ਸਰਕਾਰ ਵੱਲੋਂ ਬੱਚੇ ਦਾ ਇਲਾਜ ਮੁਫ਼ਤ ਕਰਵਾਉਣ ਅਤੇ ਹਰ ਤਰ੍ਹਾਂ ਦੀ ਮੱਦਦ ਮੁਹੱਈਆ ਕਰਵਾਉਣ ਲਈ ਕਿਹਾ ।
ਦੱਸ ਦੇਈਏ ਕਿ ਹਾਦਸਾ ਬਹੁਤ ਵੱਡਾ ਸੀ ਪਰ ਪ੍ਰਮਾਤਮਾ ਦੀ ਕਿਰਪਾ ਦੇ ਨਾਲ ਸਾਰੇ ਬੱਚਿਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ। ਇਸ ਅੱਗ ਦੀ ਲਪੇਟ ਚ ਆਉਣ ਨਾਲ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ‘ਚ ਦਾਖ਼ਲ ਕਰਵਾਇਆ ਗਿਆ ਹੈ। ਭਿਆਨਕ ਅੱਗ ਦੀ ਲਪੇਟ ‘ਚ ਆਈ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ ‘ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਅੱਗ ਤੇ ਕਾਬੂ ਪਾਇਆ।
ਬੱਸ ਅੱਗ ਦੀ ਲਪੇਟ ‘ਚ ਆਉਣ ਨਾਲ ਬੱਸ ਪਲਟ ਗਈ ਤੇ ਪਲਟਣ ਤੋਂ ਬਾਅਦ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਬੜੀ ਜੱਦੋ-ਜਹਿਦ ਨਾਲ ਸਕੂਲ ‘ਚ ਸਵਾਰ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ।
ਵੀਡੀਓ ਲਈ ਕਲਿੱਕ ਕਰੋ -: