ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਸੀਐਮ ਬਣਨ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਸ਼ਹਿਰ ਪਹੁੰਚ ਰਹੇ ਹਨ। ਸੀਐਮ ਮਾਨ ਇੱਥੇ ਪੀਏਯੂ ਵਿਖੇ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ‘ਤੇ ਆਯੋਜਿਤ ਰਾਜ ਪੱਧਰੀ ਸਮਾਗਮ ‘ਚ ਸ਼ਿਰਕਤ ਕਰਨਗੇ। ਇਹ ਸਮਾਗਮ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿੱਚ ਮਨਾਇਆ ਜਾ ਰਿਹਾ ਹੈ।

ਮੁੱਖ ਮੰਤਰੀ ਦੇ ਆਉਣ ਤੋਂ ਪਹਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਹਨ। ਮੁੱਖ ਮੰਤਰੀ ਰਾਮਗੜ੍ਹੀਆ ਭਾਈਚਾਰੇ ਦੇ ਪਤਵੰਤਿਆਂ ਦਾ ਸਨਮਾਨ ਵੀ ਕਰਨਗੇ। ਪੰਜਾਬ ਸਰਕਾਰ ਨੇ ਸਭ ਤੋਂ ਪਹਿਲਾਂ ਸ਼ਹੀਦਾਂ ਦਾ ਜਨਮ ਸ਼ਹੀਦੀ ਦਿਵਸ ਸੂਬਾ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਮਹਾਨ ਸ਼ਖਸੀਅਤਾਂ ਦੇ ਇਤਿਹਾਸ ਬਾਰੇ ਜਾਣ ਸਕਣ। ਦੱਸਿਆ ਜਾ ਰਿਹਾ ਹੈ ਕਿ ਸੀਐਮ ਭਗਵੰਤ ਮਾਨ ਕਰੀਬ 10.45 ਵਜੇ ਲੁਧਿਆਣਾ ਪਹੁੰਚਣਗੇ।
ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”























