ਬੁੱਧਵਾਰ ਨੂੰ ਦਿੱਲੀ ਦੇ ਵੱਖ-ਵੱਖ ਹਿੱਸਿਆਂ ‘ਚ ਗੜੇਮਾਰੀ ਅਤੇ ਮੀਂਹ ਨੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਦਿੱਤੀ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਗੜੇਮਾਰੀ ਦਾ ਪ੍ਰਭਾਵ ਇੱਕ ਦਿਨ ਹੋਰ ਜਾਰੀ ਰਹੇਗਾ। ਅਧਿਕਾਰੀਆਂ ਨੇ ਕਿਹਾ ਕਿ ਸ਼ੁੱਕਰਵਾਰ ਤੋਂ ਤਾਪਮਾਨ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਐਤਵਾਰ ਤੋਂ ਹੀਟ ਵੇਵ ਦੇ ਹਾਲਾਤ ਵਾਪਸ ਆਉਣਗੇ।
ਦਿੱਲੀ ‘ਚ ਸ਼ਾਮ 4 ਵਜੇ ਤਾਪਮਾਨ 37 ਡਿਗਰੀ ਸੈਲਸੀਅਸ ਸੀ, ਜੋ ਤੇਜ਼ ਹਵਾਵਾਂ, ਮੀਂਹ ਅਤੇ ਗੜੇਮਾਰੀ ਕਾਰਨ ਸ਼ਾਮ 6 ਵਜੇ ਘੱਟ ਕੇ 31 ਡਿਗਰੀ ਸੈਲਸੀਅਸ ਹੋ ਗਿਆ। ਰੋਹਿਣੀ, ਪੀਤਮਪੁਰਾ, ਨਜਫਗੜ੍ਹ, ਅਸ਼ੋਕ ਵਿਹਾਰ ਅਤੇ ਪੱਛਮ ਵਿਹਾਰ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨਾਲ ਗੜੇ ਪੈਣ ਦੀ ਸੂਚਨਾ ਮਿਲੀ ਹੈ। ਇਨ੍ਹਾਂ ਇਲਾਕਿਆਂ ‘ਚ ਕਰੀਬ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਰਹੀਆਂ ਹਨ। ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਉੱਤਰੀ ਰਾਜਸਥਾਨ ਅਤੇ ਪੱਛਮੀ ਅਤੇ ਮੱਧ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਧੂੜ ਭਰੀਆਂ ਹਵਾਵਾਂ ਦੇ ਨਾਲ ਗੜੇਮਾਰੀ ਅਤੇ ਹਲਕੀ ਬਾਰਿਸ਼ ਹੋਈ।
ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਰਾਜਧਾਨੀ ‘ਚ ਅਗਲੇ ਦੋ ਦਿਨਾਂ ਤੱਕ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਅਗਲੇ 6 ਦਿਨਾਂ ‘ਚ ਪਾਰਾ 4 ਤੋਂ 5 ਡਿਗਰੀ ਤੱਕ ਵਧਣ ਦੀ ਸੰਭਾਵਨਾ ਹੈ। ਹਾਲਾਂਕਿ 8 ਮਈ ਤੱਕ ਹੀਟਵੇਵ ਦੀ ਕੋਈ ਭਵਿੱਖਬਾਣੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: