ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਮੁੜ ਤੋਂ ਵਧਣੇ ਸ਼ੁਰੂ ਹੋ ਗਏ ਹਨ। ਇਸੇ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪਟਿਆਲਾ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੇ 60 ਹੋਰ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਜਿਸ ਤੋਂ ਬਾਅਦ ਇੱਥੇ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 122 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ । ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ 46 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।
ਦੱਸ ਦੇਈਏ ਕਿ ਪਟਿਆਲਾ ਦੀ ਯੂਨੀਵਰਸਿਟੀ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ 10 ਮਈ ਤੱਕ ਹੋਸਟਲ ਖਾਲੀ ਕਰਨ ਲਈ ਕਿਹਾ ਗਿਆ ਹੈ । ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਉਨ੍ਹਾਂ ਨੂੰ ਵੱਖਰੇ ਬਲਾਕ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ‘ਪੰਜਾਬ ਦੀ ਕੋਲੇ ਦੀ ਖਾਣ ਝਾਰਖੰਡ ‘ਚ 2015 ਤੋਂ ਬੰਦ ਪਈ ਸੀ, ਅਸੀਂ ਚਾਲੂ ਕਰਵਾ ਦਿੱਤੀ ਹੈ’ : CM ਮਾਨ
ਮਿਲੀ ਜਾਣਕਾਰੀ ਮੁਤਾਬਕ ਯੂਨੀਵਰਸਿਟੀ ਵਿੱਚ ਪਿਛਲੇ ਚਾਰ ਦਿਨਾਂ ਵਿੱਚ ਕੋਰੋਨਾ ਦੇ ਇਹਦੀ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਸਿਹਤ ਅਧਿਕਾਰੀਆਂ ਨੇ ਸਥਿਤੀ ਜਾਣਕਾਰੀ ਲੈਣ ਲਈ ਯੂਨੀਵਰਸਿਟੀ ਦਾ ਦੌਰਾ ਕੀਤਾ ਹੈ ।
ਵੀਡੀਓ ਲਈ ਕਲਿੱਕ ਕਰੋ -: