ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਅਸੀਂ ਲੋਕਾਂ ਨੂੰ ਆਪਸ਼ਨ ਦਿਆਂਗੇ ਜੇ ਉਹ ਫ੍ਰੀ ਬਿਜਲੀ ਯੋਜਨਾ ਵਿੱਚ ਸਬਸਿਡੀ ਨਹੀਂ ਲੈਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਸਬਸਿਡੀ ਨਹੀਂ ਦਿੱਤੀ ਜਾਵੇਗੀ। 1 ਅਕਤੂਬਰ ਤੋਂ ਉਨ੍ਹਾਂ ਨੂੰ ਹੀ ਫ੍ਰੀ ਸਬਸਿਡੀ ਮਿਲੇਗੀ ਜੋ ਲੋਕ ਮੰਗਣਗੇ। ਇਹ ਫੈਸਲਾ ਦਿੱਲੀ ਕੈਬਨਿਟ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ।
ਸੀ. ਐੱਮ. ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਸਿਆਸਤ ਇਸ ਤਰ੍ਹਾਂ ਦੀ ਹੈ ਕਿ ਅੱਜ ਨੌਜਵਾਨ ਰੋਜ਼ਗਾਰ ਲਈ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਬੇਰੋਜ਼ਗਾਰੀ ਖ਼ਤਮ ਕਰਨ ਲਈ ਰੋਜ਼ਗਾਰ ਬਜਟ ਲਿਆਇਆ ਗਿਆ। ਨਾਲ ਹੀ ਦਿੱਲੀ ਵਿੱਚ ਬਿਜ਼ਨੈੱਸ ਦਾ ਮਾਹੌਲ ਬਣਾਇਆ ਗਿਆ। ਅਸੀਂ ਬਾਜ਼ਾਰਾਂ ਨੂੰ ਡਿਵੈਲਪ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਸਕੂਲਾਂ ਵਿੱਚ ਬੱਚਿਆਂ ਵਿੱਚ ਬਿਜ਼ਨੈੱਸ ਬਲਾਸਟਰ ਸ਼ੁਰੂ ਕੀਤਾ ਗਿਆ। ਇਨ੍ਹਾਂ ਨੂੰ ਸੀਡ ਮਨੀ ਦਿੱਤੀ ਜਾਂਦੀ ਹੈ।
ਕੇਜਰੀਵਾਲ ਨੇ ਦੱਸਿਆ ਕਿ ਦਿੱਲੀ ਦੀ ਕੈਬਨਿਟ ਨੇ ਸਟਾਰਟਅਪ ਪਾਲਿਸੀ ਪਾਸ ਕੀਤੀ ਹੈ, ਜੋ ਨੌਜਵਾਨ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਦਿੱਲੀ ਸਰਕਾਰ ਉਨ੍ਹਾਂ ਦੀ ਮਦਦ ਕਰੇਗੀ। ਪੈਸੇ ਦੀ ਮਦਦ ਦੇ ਨਾਲ-ਨਾਲ ਹੋਰ ਤਰ੍ਹਾਂ ਦੀ ਮਦਦ ਦਿੱਲੀ ਸਰਕਾਰ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: